ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
Published : May 26, 2024, 5:00 pm IST
Updated : May 26, 2024, 5:00 pm IST
SHARE ARTICLE
Praneet Kaur
Praneet Kaur

ਪ੍ਰਨੀਤ ਕੌਰ ਨੇ ਸਾਰੀਆਂ ਔਰਤਾਂ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਕੀਤਾ ਨਿੱਘਾ ਸਵਾਗਤ

Patiala News : ਸਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਇੱਕ ਹਜ਼ਾਰ ਤੋਂ ਵੱਧ ਔਰਤਾਂ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚੀਆਂ ਅਤੇ ਆਪਣੀ ਇੱਛਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੀਆਂ ਔਰਤਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

  ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਕਈ ਔਰਤਾਂ ਨੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਦੱਸਿਆ ਕਿ ਉਹਨਾਂ ਦਾ ਆਟਾ-ਦਾਲ ਸਕੀਮ ਤੋਂ ਨਾਂ ਕੱਟ ਦਿੱਤਾ ਗਿਆ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਵੀ ਨਹੀਂ ਮਿਲ ਰਹੀਆਂ। ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕਿਹਾ ਕਿ ਜਦੋਂ ਵੀ ਝਾੜੂ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਦੇ ਘਰ ਵੋਟਾਂ ਮੰਗਣ ਆਉਂਦਾ ਹੈ ਤਾਂ ਉਸ ਕੋਲੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ।

   ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਸਮੂਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ ਤਿੰਨ ਕਰੋੜ ਔਰਤਾਂ ਨੂੰ ਲਖਪਤੀ ਦੀਦੀ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਨ੍ਹਾਂ ਨੇ ਖੁਦ ਪਹਿਲੇ ਪੜਾਅ ਵਿੱਚ ਪਟਿਆਲਾ ਵਿੱਚ ਇੱਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਹਰ ਹਾਲਤ ਵਿਚ ਪੂਰਾ ਕਰਦੇ ਹਨ।

ਪ੍ਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਈਆਂ ਔਰਤਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 27 ਕਰੋੜ ਰੁਪਏ ਦੀ ਲਾਗਤ ਨਾਲ ਦੋ ਲੱਖ ਲੋਕਾਂ ਲਈ ਘਰ ਬਣਾਏ ਗਏ ਹਨ। ਔਰਤਾਂ ਨੂੰ ਧੂੰਏਂ ਤੋਂ ਮੁਕਤ ਕਰਨ ਲਈ 13 ਲੱਖ ਮੁਫਤ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ, 13 ਹਜ਼ਾਰ 390 ਪਿੰਡਾਂ ਦੇ ਵਿਕਾਸ ਲਈ 8 ਹਜ਼ਾਰ 390 ਕਰੋੜ ਰੁਪਏ ਖਰਚ ਕੀਤੇ ਗਏ। ਸੁਕੰਨਿਆ ਸਮਰਧੀ ਯੋਜਨਾ ਦੇ ਤਹਿਤ ਲੜਕੀਆਂ ਦੇ ਨਾਂ 'ਤੇ 9.6 ਲੱਖ ਖਾਤੇ ਖੋਲ੍ਹੇ ਗਏ ਅਤੇ ਸਹੀ ਪੋਸ਼ਣ, ਦੇਸ਼ ਰੋਸ਼ਨ ਯੋਜਨਾ ਰਾਹੀਂ ਪੋਸ਼ਣ ਮੁਹਿੰਮ ਚਲਾ ਕੇ 13.3 ਲੱਖ ਤੋਂ ਵੱਧ ਔਰਤਾਂ ਅਤੇ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ।

 ਪ੍ਰਨੀਤ ਕੌਰ ਨੇ ਬੀਬੀਆਂ ਨਾਲ ਉਹਨਾਂ ਦੇ ਦੁੱਖ-ਸੁੱਖ ਸਾਂਝਾ ਕਰਦਿਆਂ ਕਿਹਾ ਕਿ ਪਟਿਆਲਾ, ਪੰਜਾਬ ਅਤੇ ਸਾਡੇ ਬੱਚਿਆਂ ਦਾ ਭਵਿੱਖ ਭਾਜਪਾ ਕੋਲ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਵਾਸੀਆਂ ਵੱਲੋਂ ਮਿਲੇ ਭਰੋਸੇ ਦੀ ਬਦੌਲਤ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਅਹਿਮ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਹੈ ਅਤੇ ਘੱਗਰ ਸਮੇਤ ਹੋਰ ਕਈ ਅਹਿਮ ਕੰਮ ਭਵਿੱਖ ਵਿੱਚ ਮੁਕੰਮਲ ਕੀਤੇ ਜਾਣੇ ਹਨ। ਜਦੋਂ ਪਟਿਆਲੇ ਦੇ ਲੋਕਾਂ ਦਾ ਭਰੋਸਾ 1 ਜੂਨ ਨੂੰ ਵੋਟਿੰਗ ਰਾਹੀਂ ਉਹਨਾਂ ਦੀ ਜਿੱਤ ਯਕੀਨੀ ਬਣਾਵੇਗਾ ਤਾਂ ਹੀ ਉਹ ਸਾਰੇ ਲੋੜੀਂਦੇ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਤੋਂ ਵੱਡੇ ਵਿਕਾਸ ਫੰਡਾਂ ਦਾ ਪ੍ਰਬੰਧ ਕਰ ਸਕਣਗੇ।

 ਇਸ ਮੌਕੇ ਭਾਜਪਾ ਦੀ ਸੀਨੀਅਰ ਨੇਤਾ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਪਟਿਆਲਾ ਵਿਖੇ ਹੋਏ ਪ੍ਰੋਗਰਾਮ 'ਚ ਜ਼ਿਲ੍ਹੇ ਭਰ 'ਚੋਂ ਇੱਕ ਹਜ਼ਾਰ ਔਰਤਾਂ ਇਕੱਠੀਆਂ ਨਹੀਂ ਹੋ ਸਕੀਆਂ, ਪਰ ਇਕੱਲੇ ਸਨੌਰ ਇਲਾਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਆਪਣੀ ਮਰਜ਼ੀ ਨਾਲ ਮਹਾਰਾਣੀ ਪ੍ਰਨੀਤ ਕੌਰ ਅਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚ ਕੇ ਮਹਾਰਾਣੀ ਪ੍ਰਨੀਤ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਈਆਂ।

ਇਸ ਮੌਕੇ ਸੀਨੀਅਰ ਨੇਤਾ ਬਿਕਰਮਜੀਤ ਇੰਦਰ ਸਿੰਘ ਚਹਿਲ, ਮਨੀਸ਼ਾ ਗੁਲਾਟੀ, ਗਗਨ ਸ਼ੇਰਗਿਲ, ਜਸਪਾਲ ਗਗਰੌਲੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।

Location: India, Punjab

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement