Punjab Weather Update: ਅੱਗ ਵਰ੍ਹਾਉਂਦੀ ਗਰਮੀ ਨੇ AC ਵੀ ਕੀਤੇ ਫੇਲ੍ਹ, ਪਾਰਾ ਪਹੁੰਚੇਗਾ 46 ਤੋਂ ਪਾਰ, ਅਲਰਟ ਜਾਰੀ

By : GAGANDEEP

Published : May 26, 2024, 10:08 am IST
Updated : May 26, 2024, 10:41 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਜੇਕਰ ਪਾਰਾ ਹੋਰ ਵਧਦਾ ਤਾਂ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ

Punjab Weather Update News in punjabi :  ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਕੇਰਲ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜਿਸ ਨਾਲ ਕੁਝ ਰਾਹਤ ਮਿਲੇਗੀ।

ਇਹ ਵੀ ਪੜ੍ਹੋ: June 1984: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 6 ਜੂਨ ਤਕ ਕਰਵਾਏ ਜਾਣਗੇ ਦਰਸ਼ਨ 

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਨੌਤਪਾ ਦੇ ਦੂਜੇ ਦਿਨ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਇੱਥੇ ਤਾਪਮਾਨ 46 ਡਿਗਰੀ ਨੂੰ ਪਾਰ ਕਰ ਸਕਦਾ ਹੈ।

ਇਹ ਵੀ ਪੜ੍ਹੋ: Canadian Citizenship News: ਕੈਨੇਡੀਅਨ ਸਰਕਾਰ ਨਾਗਰਿਕਤਾ ਕਾਨੂੰਨ 'ਚ ਕਰਨ ਜਾ ਰਹੀ ਹੈ ਵੱਡੇ ਬਦਲਾਅ 

ਪੰਜਾਬ ਵਿੱਚ ਫਿਲਹਾਲ ਦੋ ਦਿਨਾਂ ਲਈ ਰੈੱਡ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਪਾਰਾ ਹੋਰ ਵਧਦਾ ਹੈ ਤਾਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ। ਅੱਜ 44 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।
ਜਲੰਧਰ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੇ ਆਸਾਰ ਹਨ।

ਲੁਧਿਆਣਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਮੋਹਾਲੀ— ਬੀਤੀ ਸ਼ਾਮ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 29.2 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

(For more Punjabi news apart from Punjab Weather Update News in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement