Chandigarh News: ਚੰਡੀਗੜ੍ਹ 'ਚ DDR ਕਟਵਾਉਣ ਵਾਲੇ ਪੁਲਿਸ ਮੁਲਾਜ਼ਮਾਂ 'ਤੇ SSP ਸਖ਼ਤ, ਯੂਨਿਟ 'ਚ ਵਾਪਸ ਆਉਣ ਦੇ ਦਿਤੇ ਹੁਕਮ
Published : May 26, 2024, 12:57 pm IST
Updated : May 26, 2024, 12:57 pm IST
SHARE ARTICLE
SSP is strict on the policemen who get DDR Chandigarh news in punjabi
SSP is strict on the policemen who get DDR Chandigarh news in punjabi

Chandigarh News: ਕਿਹਾ- ਮੁੜ ਅਜਿਹਾ ਕਰਨ 'ਤੇ ਹੋਵੇਗੀ ਕਾਰਵਾਈ

SSP is strict on the policemen who get DDR Chandigarh news in punjabi : ਚੰਡੀਗੜ੍ਹ ਵਿਚ ਕਈ ਅਜਿਹੇ ਇੰਸਪੈਕਟਰ ਹਨ ਜਿਨ੍ਹਾਂ ਦੀ ਬਦਲੀ ਜਿੱਥੇ ਵੀ ਹੁੰਦੀ ਹੈ। ਉਹ ਆਪਣੇ ਚਹੇਤੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਨਾਲ ਲੈ ਜਾਂਦਾ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ, ਕਿਉਂਕਿ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪੁਲੁਸ ਮੁਲਾਜ਼ਮ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਕਟਵਾ ਕੇ ਚਲੇ ਗਏ ਹਨ। ਇਹ ਸਾਰੇ ਆਪੋ-ਆਪਣੇ ਯੂਨਿਟਾਂ ਵਿੱਚ ਵਾਪਸ ਆਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: June 1984: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ  

ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਡੀਡੀਆਰ ’ਤੇ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਜਾਣ ਦਾ ਮਾਮਲਾ ਜਿਵੇਂ ਹੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਮਾਮਲੇ ’ਤੇ ਢਿੱਲ ਨਹੀਂ ਦਿੱਤੀ। ਸਗੋਂ ਇਸ ਨਾਲ ਸਖ਼ਤੀ ਨਾਲ ਨਜਿੱਠਿਆ ਅਤੇ ਉਨ੍ਹਾਂ ਥਾਣਾ ਇੰਚਾਰਜਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜੋ ਡੀ.ਡੀ.ਆਰ. ਤੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਨਾਲ ਲੈ ਜਾਂਦੇ ਹਨ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 7 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ  

ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਕਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਜਲਦੀ ਵਾਪਸ ਭੇਜਿਆ ਜਾਵੇ। ਇਸ ਤੋਂ ਬਾਅਦ ਜ਼ਿਆਦਾਤਰ ਪੁਲਿਸ ਮੁਲਾਜ਼ਮ ਆਪੋ-ਆਪਣੇ ਯੂਨਿਟਾਂ ਵਿੱਚ ਪਰਤ ਗਏ ਹਨ। ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਦੁਬਾਰਾ ਅਜਿਹੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਪੁਲਿਸ ਮੁਲਾਜ਼ਮ ਅਤੇ ਸਬੰਧਤ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਿਭਾਗ ਦੁਆਰਾ ਜਿੱਥੇ ਵੀ ਤੁਹਾਨੂੰ ਡਿਊਟੀ ਲਈ ਨਿਯੁਕਤ ਕੀਤਾ ਜਾਂਦਾ ਹੈ, ਉੱਥੇ ਆਪਣੀਆਂ ਸੇਵਾਵਾਂ ਪ੍ਰਦਾਨ ਕਰੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from SSP is strict on the policemen who get DDR Chandigarh news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement