ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
Published : May 26, 2025, 4:33 pm IST
Updated : May 26, 2025, 4:33 pm IST
SHARE ARTICLE
Arvind Kejriwal and CM Bhagwant Mann launch country's first property registration system to end people's hassles
Arvind Kejriwal and CM Bhagwant Mann launch country's first property registration system to end people's hassles

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ

ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ-ਭਗਵੰਤ ਸਿੰਘ ਮਾਨ

ਸਬ-ਰਜਿਸਟਰਾਰ ਦੀ ਇਜਾਰੇਦਾਰੀ ਦਾ ਖਾਤਮਾ ਹੋਇਆ, ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਕਰ ਸਕਣਗੇ ਚੋਣ-ਭਗਵੰਤ ਸਿੰਘ ਮਾਨ

Punjab News: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”

ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ।

ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ।

ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ  ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

ਮੁੱਖ ਮੰਤਰੀ ਤੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾਗਰਿਕ "ਡਰਾਫਟ ਮਾਈ ਡੀਡ"  ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਦਮ ਸਵੈ-ਨਿਰਭਰਤਾ ਵਧਾਉਂਦਾ ਹੈ ਤੇ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ।

ਇਸ ਸਿਸਟਮ ਨੂੰ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਕਾਰ ਦੇ ਨਿਰਧਾਰਤ ਰੇਟ ਅਤੇ ‘ਕੈਲਕੁਲੇਟ ਮਾਈ ਫੀਸ’ ਦੇ ਆਨਲਾਈਨ ਪੋਰਟਲ ਰਾਹੀਂ ਲੋਕ ਆਪਣੇ ਖਰਚਿਆਂ ਦੀ ਵਿਵਸਥਾ ਚੰਗੇ ਢੰਗ ਨਾਲ ਕਰ ਸਕਣਗੇ ਅਤੇ ਏਜੰਟਾਂ ਉਤੇ ਨਿਰਭਰਤਾ ਖਤਮ ਹੋਣ ਨਾਲ ਮੌਕੇ ਉਤੇ ਵੱਧ ਪੈਸੇ ਮੰਗਣ ਜਾਂ ਲੁਕਵੇਂ ਖਰਚਿਆਂ ਦੀ ਵਿਵਸਥਾ ਖਤਮ ਹੋਵੇਗੀ ਜਿਸ ਨਾਲ ਲੋਕਾਂ ਨੂੰ ਆਪਣਾ ਵਿੱਤੀ ਪ੍ਰਬੰਧਨ ਸੁਧਾਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟ੍ਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ‘ਜਿੱਥੋਂ ਚਾਹੋ, ਰਜਿਸਟਰੀ ਕਰਵਾਓ’ ਦੇ ਮੁਤਾਬਕ ਕੰਮ ਕਰੇਗਾ ਜੋ ਲੋਕਾਂ ਨੂੰ ਸਥਾਨਕ ਦੀ ਬਜਾਏ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਰਜਿਸਟਰੀ ਕਰਵਾਉਣ ਦੀ ਖੁੱਲ੍ਹ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਮੋਹਾਲੀ ਤੋਂ ਸਫਲਤਾਪੂਰਵਕ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਕਿਉਂ ਜੋ ਹੁਣ ਲੋਕਾਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨਾਗਰਿਕ ਕੇਂਦਰਿਤ ਸੇਵਾਵਾਂ ਮਿਲ ਰਹੀਆਂ ਹਨ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਵਿਵਸਥਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਹੋਵੇਗੀ ਕਿਉਂਕਿ ਦੂਜੇ ਸੂਬਿਆਂ ਲਈ ਪੰਜਾਬ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement