Cabinet Sub-Committee: ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
Published : May 26, 2025, 7:04 pm IST
Updated : May 26, 2025, 7:04 pm IST
SHARE ARTICLE
Cabinet Sub-Committee: Cabinet Sub-Committee holds meeting with 8 employee unions
Cabinet Sub-Committee: Cabinet Sub-Committee holds meeting with 8 employee unions

ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

Cabinet Sub-Committee:  ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ 'ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ', '3704 ਅਧਿਆਪਕ ਯੂਨੀਅਨ', 'ਮੈਰੀਟੋਰੀਅਸ ਟੀਚਰਜ਼ ਯੂਨੀਅਨ', 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14', '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ', 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ', 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ', ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਸ਼ਾਮਲ ਸਨ। ਪੰਜਾਬ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ।

ਲਗਭਗ 3 ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਬਾਰੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ 'ਤੇ ਗੰਭੀਰ ਕਾਰਵਾਈ ਲਈ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਲੰਬਿਤ ਮੁੱਦਿਆਂ ਦਾ ਜਲਦੀ ਹੱਲ ਹੋਵੇਗਾ ਅਤੇ ਸਬੰਧਤ ਮੁਲਾਜ਼ਮਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਰਮਚਾਰੀ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਅਤੇ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਹਾਂ-ਪੱਖੀ ਮਾਹੌਲ ਵਿੱਚ ਸਮਾਪਤ ਹੋਈਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਿੱਚ ਆਸ ਦੀ ਭਾਵਨਾ ਸੀ ਕਿ ਉਨ੍ਹਾਂ ਦੇ ਮੁੱਦਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਮੀਟਿੰਗ ਵਿੱਚ 'ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ' ਤੋਂ ਕਨਵੀਨਰ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਤੇ ਹਰਜਿੰਦਰ ਸਿੰਘ ਝੁਨੀਰ, '3704 ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਜਗਜੀਵਨਜੋਤ ਸਿੰਘ, 'ਮੈਰੀਟੋਰੀਅਸ ਟੀਚਰਜ਼ ਯੂਨੀਅਨ' ਤੋਂ ਸੀਨੀਅਰ ਮੀਤ ਪ੍ਰਧਾਨ ਡਾ: ਟੀਨਾ, ਡਾ: ਅਜੇ ਸ਼ਰਮਾ ਤੇ ਦਵਿੰਦਰ ਸਿੰਘ, 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14' ਤੋਂ ਸੂਬਾ ਪ੍ਰਧਾਨ ਤਜਿੰਦਰ ਕੌਰ ਤੇ ਮੰਜੂ ਸ਼ਰਮਾ, '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਬਲਜਿੰਦਰ ਮੁਕਤਸਰ, 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ' ਤੋਂ ਗੁਰਲਾਭ ਸਿੰਘ, ਸੀ.ਪੀ.ਸ਼ਰਮਾ ਅਤੇ ਵਕੀਲ ਰਾਮ, 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ' ਤੋਂ ਮੱਖਣ ਸਿੰਘ ਵਾਹਿਦਪੁਰੀ ਤੇ ਬਲਜਿੰਦਰ ਸਿੰਘ, ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਨੀਨਾ ਰਾਣੀ ਨੇ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement