Punjab News : ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

By : BALJINDERK

Published : May 26, 2025, 7:27 pm IST
Updated : May 26, 2025, 7:27 pm IST
SHARE ARTICLE
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ

Punjab News : ਬਰਸਾਤ ਤੋਂ ਪਹਿਲਾਂ ਸੀਵਰੇਜ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Punjab News in Punjabi : ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਗੱਲ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਹੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸੀਵਰੇਜ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਡਾ. ਰਵਜੋਤ ਸਿੰਘ ਨੇ ਅੱਜ ਨਗਰ ਭਵਨ ਵਿਖੇ ਸਬੰਧਤ ਵਿਧਾਇਕਾਂ, ਵੱਖ-ਵੱਖ ਨਗਰ ਨਿਗਮਾਂ ਦੇ ਮੇਅਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਤੋਂ ਬਰਸਾਤ ਦੇ ਮੌਸਮ ਤੋਂ ਪਹਿਲਾਂ ਕੀਤੀਆਂ ਗਈਆਂ ਸਾਰੀਆਂ ਤਿਆਰੀਆਂ ਦੀ ਰਿਪੋਰਟ ਲਈ ਅਤੇ ਉਨ੍ਹਾਂ ਨੂੰ ਸ਼ਹਿਰਾਂ ਦੇ ਸੀਵਰੇਜ ਦੀ ਸਮੇਂ ਸਿਰ ਸਹੀ ਸਫਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ, ਮੀਂਹ ਦਾ ਪਾਣੀ ਸੀਵਰੇਜ ਦੇ ਪਾਣੀ ਵਿੱਚ ਰਲ ਕੇ ਸੜਕਾਂ ਅਤੇ ਗਲੀਆਂ ਵਿੱਚ ਨਹੀਂ ਆਉਣਾ ਚਾਹੀਦਾ। ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸਹੀ ਸਫਾਈ ਦੀ ਉਪਲਬਧਤਾ ਯਕੀਨੀ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨਗਰ ਨਿਗਮਾਂ ਨੂੰ ਜ਼ਰੂਰੀ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਪ੍ਰਸਤਾਵ ਤਿਆਰ ਕਰਕੇ ਮੁੱਖ ਦਫ਼ਤਰ ਭੇਜਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰਾਂ ਵਿੱਚ ਸੜਕਾਂ ਅਤੇ ਗਲੀਆਂ ਦੀ ਰੋਜ਼ਾਨਾ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫਾਈ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ, ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪਸ਼ੂ ਜਨਮ ਨਿਯੰਤਰਣ (ਏਬੀਸੀ) ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਚਾਹੀਦਾ ਹੈ।

ਇਸ ਮੀਟਿੰਗ ਵਿੱਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਾ. ਅਮਨਦੀਪ ਕੌਰ ਅਰੋੜਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਅਰੁਣ ਨਾਰੰਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

(For more news apart from Dr. Ravjot Singh reviews the arrangements of Municipal Corporations News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement