Faridkot News : ਫ਼ਰੀਦਕੋਟ ’ਚ 4 ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ 

By : BALJINDERK

Published : May 26, 2025, 2:51 pm IST
Updated : May 26, 2025, 2:52 pm IST
SHARE ARTICLE
ਫ਼ਰੀਦਕੋਟ ’ਚ ਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ 
ਫ਼ਰੀਦਕੋਟ ’ਚ ਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ 

Faridkot News : ਇਸ ਵਾਰਦਾਤ ਨੂੰ ਕਾਰ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਵੀ ਕੈਦ ਹੋਈਆਂ ਹਨ।

Faridkot News in Punjabi : ਫ਼ਰੀਦਕੋਟ ਦੇ ਨਹਿਰੂ ਸ਼ੋਪਿੰਗ ਸੈਂਟਰ ਅਤੇ ਤਲਵੰਡੀ ਚੌਂਕ ਦੀਆਂ 4 ਦੁਕਾਨਾਂ ’ਚ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਕਾਰ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਵੀ ਕੈਦ ਹੋਈਆਂ ਹਨ।

ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫ਼ੁਟੇਜ਼ ਦੇ ਅਧਾਰ ’ਤੇ ਮੁਲਜ਼ਮਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਘਟਨਾ ਥਾਦਾ ਸਿਟੀ ਤੋਂ ਮਹਿਜ 100 ਮੀਟਰ ਦੂਰੀ ’ਤੇ ਵਾਪਰੀ ਹੈ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਚੋਕਸ ਰਹਿਣ ਦੇ ਦਾਅਵਿਆਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ।

1

ਜਾਣਕਾਰੀ ਦੇ ਅਨੁਸਾਰ ਲੰਘੀ ਰਾਤ ਕਾਰ ’ਚ ਸਵਾਰ ਹੋ ਕੇ ਆਏ ਤਿੰਨ ਤੋਂ ਚਾਰ ਵਿਅਕਤੀਆਂ ਵਲੋਂ ਇੰਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਅਤੇ ਤਲਵੰਡੀ ਚੌਂਕ ਨੇੜੇ ਕੁੱਲ 4 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਹਨਾਂ ਦੁਕਾਨਾਂ ’ਚੋਂ ਗੱਲੇ ਵਿੱਚ ਪਈ ਨਗਦੀ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ। 

ਅੱਜ ਸਵੇਰੇ ਸੈਰ ਕਰਨ ਵਾਲੇ ਲੋਕਾਂ ਨੂੰ ਸ਼ਟਰ ਟੁੱਟੇ ਦੇਖ ਦੁਕਾਨਦਾਰਾਂ ਨੂੰ ਸੂਚਿਤ ਕੀਤਾ, ਜਿਸਤੋਂ ਬਾਅਦ ਉਹ ਮੌਕੇ ’ਤੇ ਪੁੱਜੇ ਅਤੇ ਜਦ ਉਹਨਾਂ ਨੇ ਸਮਾਨ ਚੈੱਕ ਕੀਤਾ ਤਾਂ ਵੇਖਿਆ ਕਿ ਉਨਾਂ ਦੀ ਦੁਕਾਨਾਂ ਦੇ ਗੱਲਿਆਂ ’ਚ ਪਈ ਨਗਦੀ ਅਤੇ ਹੋਰ ਸਮਾਨ ਗਾਇਬ ਸੀ।  ਦੱਸਣਯੋਗ ਹੋਵੇਗਾ ਕਿ ਨਹਿਰੂ ਸ਼ੋਪਿੰਗ ਸੈਂਟਰ ਅਤੇ ਤਲਵੰਡੀ ਚੌਕ,ਥਾਣਾ ਸਿਟੀ ਤੋਂ ਮਹਿਜ 100 ਮੀਟਰ ਦੀ ਦੂਰੀ ਤੇ ਹੈ। ਇਹੋ ਜਿਹੇ ਹਾਲਾਤਾਂ ’ਚ ਪੁਲਿਸ ਪ੍ਰਸ਼ਾਸਨ ’ਤੇ ਵੀ ਵੱਡੇ ਸਵਾਲ ਖੜੇ ਕੀਤੇ ਜਾ ਰਹੇ ਹਨ।

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਅਭੈ ਕੁਮਾਰ ,ਸੌਰਵ ਜੈਨ, ਨਿਰਮਲ ਸਿੰਘ ਦੁਕਾਨਦਾਰਾਂ ਨੇ ਦੱਸਿਆ ਕਿ ਉਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਰਾਤ ਦੇ ਸਮੇਂ ਆਏ ਮੁਲਜਮਾਂ ਨੇ ਦੁਕਾਨਾਂ ਦੇ ਸ਼ਟਰ ਭੰਨੇ ਅਤੇ ਸਮਾਨ ਸਮੇਤ ਨਗਦੀ ਲੈਕੇ ਫਰਾਰ ਹੋ ਗਏ। ਉਨਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਰੱਖੀ।

1

ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਹੋਇਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ  ਰਾਤ ਕਰੀਬ 3 ਵਜੇ ਦੀ ਘਟਨਾ ਹੈ ਚੋਰਾਂ ਵੱਲੋਂ ਦੁਕਾਨਦਾਰਾਂ ਤੇ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ  25 ਮਈ ਦੀ ਰਾਤ ਨਹਿਰੂ ਸ਼ੋਪਿੰਗ ਸੈਂਟਰ ’ਚ ਤਿੰਨ ਦੁਕਾਨਾਂ ਨੂੰ ਚੋਰਾਂ ਨੇ ਸੰਨ ਲਗਾਈ ਹੈ।

11

ਜਿਸ ਵਿਚ ਦੁਕਾਨਾਂ ਦੇ ਸਮਾਨ ਤੇ ਨਗਦੀ ਚੋਰੀ ਕੀਤੀ ਗਈ ਹੈ। ਇਸ ਘਟਨਾ ਵਰਤੀ ਇੱਕ ਕਾਰ ਤਸਕੀਦ ਹੋ ਗਈ ਹੈ। ਉਹਨਾਂ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ

(For more news apart from Goods and cash worth lakhs of rupees stolen by breaking shutters of 4 shops in Faridkot  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement