Minister Tarunpreet Saund: ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਛੱਪੜਾਂ ਦੀ ਸਫਾਈ ਦਾ ਕੰਮ ਤੇਜ਼: ਮੰਤਰੀ ਤਰੁਣਪ੍ਰੀਤ ਸੌਂਦ
Published : May 26, 2025, 3:47 pm IST
Updated : May 26, 2025, 6:57 pm IST
SHARE ARTICLE
Minister Tarunpreet Saund: Pond cleaning work accelerated in view of the rainy season: Minister Tarunpreet Saund
Minister Tarunpreet Saund: Pond cleaning work accelerated in view of the rainy season: Minister Tarunpreet Saund

3973 ਛੱਪੜਾਂ ਵਿੱਚ ਪਾਣੀ ਦੀ ਨਿਕਾਸੀ ਦਾ ਕੰਮ ਮੁਕੰਮਲ

Minister Tarunpreet Saund: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ।

ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ 'ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਾਰੇ ਪਿੰਡਾਂ ਦੇ ਛੱਪੜਾਂ ਦੇ ਸਾਫ-ਸਫਾਈ ਬਰਸਾਤੀ ਮੌਸਮ ਤੋਂ ਪਹਿਲਾਂ ਹੋ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ 1223 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 3267 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ ਮਾਡਲ ਬਣਾਏ ਜਾ ਰਹੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੂਰਮਾਜਰਾ ਤੇ ਖੈਰਾਬਾਦ ਦੀ ਸਰਪੰਚ ਹਰਪ੍ਰੀਤ ਕੌਰ ਤੇ ਹਰਦੀਪ ਕੌਰ ਅਤੇ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਹੋ ਕੰਮ ‘ਆਪ ਸਰਕਾਰ’ ਨੇ ਕੀਤੇ ਹਨ, ਉਹ ਹੋਰ ਕੋਈ ਸਰਕਾਰ ਨਹੀਂ ਕਰ ਸਕੀ।

ਪਿੰਡਾਂ ਦੀਆਂ ਸਫਲ ਕਹਾਣੀਆਂ:

ਪਿੰਡ ਬੂਰਮਾਜਰਾ ਵਿੱਚ ਪਹਿਲੀ ਵਾਰ ਵੱਡੇ ਪੱਧਰ ਉੱਤੇ ਛੱਪੜ ਦੀ ਸਫਾਈ ਕੀਤੀ ਜਾ ਰਹੀ ਹੈ। ਪਿੰਡ ਦਾ ਛੱਪੜ ਜੋ ਕਿ 1.5 ਏਕੜ ਵਿੱਚ ਫੈਲਿਆ ਹੈ, ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਗਾਰ ਕੱਢਣ ਦਾ ਕੰਮ ਵੀ 80 ਫੀਸਦੀ ਪੂਰਾ ਹੋ ਗਿਆ ਹੈ ਅਤੇ ਬਹੁਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਛੱਪੜ ਵਿੱਚੋਂ ਕੱਢੀ ਗਈ ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨ ਲਈ ਅਤੇ ਛੱਪੜ ਦੇ ਕੰਡਿਆਂ ਨੂੰ ਉੱਚਾ ਚੁੱਕਣ ਲਈ ਵਰਤੀ ਜਾ ਰਹੀ ਹੈ। ਅਗਲੇ 10 ਦਿਨਾਂ ਵਿੱਚ ਛੱਪੜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਥਾਪਰ/ਸੀਚੇਵਾਲ ਮਾਡਲ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪਾਣੀ ਹੋਰ ਸਾਫ਼ ਅਤੇ ਗੰਦਗੀ ਰਹਿਤ ਹੋਣਾ ਸ਼ੁਰੂ ਹੋ ਜਾਵੇਗਾ। ਇਸ ਕਾਰਜ ਲਈ ਪਿੰਡ ਵਾਸੀ, ਖਾਸ ਕਰਕੇ ਸਰਪੰਚ ਤੇ ਪੰਚ ਸਾਹਿਬਾਨ ਬਹੁਤ ਖੁਸ਼ ਹਨ ਅਤੇ ਪੂਰਾ ਸਮੱਰਥਨ ਦੇ ਰਹੇ ਹਨ।

ਇਸੇ ਤਰ੍ਹਾਂ ਪਿੰਡ ਖੈਰਾਬਾਦ ਦੇ ਛੱਪੜ ਨੂੰ 10 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਾਫ਼ ਨਹੀਂ ਕੀਤਾ ਗਿਆ ਸੀ। ਇਹ ਗੰਦੇ ਪਾਣੀ ਨਾਲ ਭਰਿਆ ਹੋਇਆ ਸੀ ਅਤੇ ਅਕਸਰ ਓਵਰਫਲੋ ਹੋ ਜਾਂਦਾ ਸੀ। ਇਸ ਸਾਲ, ਆਪ ਦੀ ਸਰਕਾਰ ਦੁਆਰਾ ਆਖਿਰ ਛੱਪੜ ਨੂੰ ਸਾਫ਼ ਕੀਤਾ ਗਿਆ ਹੈ ਅਤੇ ਗਾਰ ਕੱਢਿਆ ਗਿਆ ਹੈ। ਇਸ ਛੱਪੜ ਦਾ ਆਕਾਰ 1 ਏਕੜ ਹੈ ਅਤੇ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੈ। ਇਸ ਵੇਲੇ ਇਹ ਸੁੱਕਾ ਹੈ।

ਕਿਸਾਨ ਹੁਣ ਸਿੰਚਾਈ ਲਈ ਛੱਪੜ ਦੇ ਸਾਫ਼ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਛੱਪੜ ਤੋਂ ਨਿਕਲਣ ਵਾਲੀ ਮਿੱਟੀ ਦੀ ਵਰਤੋਂ ਛੱਪੜ ਦੇ ਢੁਕਵੇਂ ਕੰਡੇ ਬਣਾਉਣ ਲਈ ਕੀਤੀ ਗਈ ਹੈ, ਜਿਸ ਨਾਲ ਹੁਣ ਇਸਦੇ ਆਸ ਪਾਸ ਤੁਰਨਾ ਆਸਾਨ ਹੋ ਗਿਆ ਹੈ। ਇਸ ਪਿੰਡ ਦੀ ਆਬਾਦੀ 2,100 ਹੈ ਅਤੇ ਹਰ ਕੋਈ ਛੱਪੜ ਦੀ ਸਫ਼ਾਈ ਵਾਲੇ ਕੰਮ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਹੁਣ ਪਿੰਡ ਵਾਸੀਆਂ ਨੇ ਵੀ ਛੱਪੜ ਨੂੰ ਸਾਫ਼ ਅਤੇ ਕੂੜਾ-ਕਰਕਟ ਮੁਕਤ ਰੱਖਣ ਦੀ ਸਹੁੰ ਖਾਧੀ ਹੈ। ਇਹ ਇਸ ਗੱਲ ਦੀ ਇੱਕ ਵਧੀਆ ਉਦਾਹਰਣ ਹੈ ਕਿ ਕਿਵੇਂ "ਬਦਲਦਾ ਪਿੰਡ, ਬਦਲਦਾ ਪੰਜਾਬ" ਮਿਸ਼ਨ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾ ਰਿਹਾ ਹੈ।

ਸਾਨੀਪੁਰ ਪਿੰਡ ਵਿੱਚ ਪਹਿਲੀ ਵਾਰ ਕਈ ਸਾਲਾਂ ਦੀ ਅਣਗਹਿਲੀ ਤੋਂ ਬਾਅਦ ਛੱਪੜ ਦੀ ਸਫਾਈ ਆਪ ਸਰਕਾਰ ਨੇ ਕੀਤੀ ਹੈ। 3,000 ਲੋਕਾਂ ਦੀ ਆਬਾਦੀ ਵਾਲੇ ਪਿੰਡ ਦੇ  ਛੱਪੜ ਨੂੰ ਕਦੇ ਵੀ ਸਾਫ਼ ਨਹੀਂ ਕੀਤਾ ਗਿਆ ਸੀ। ਹੁਣ ਤੱਕ ਛੱਪੜ ਵਿੱਚੋਂ ਪਾਣੀ ਨਹੀਂ ਕੱਢਿਆ ਗਿਆ ਸੀ ਅਤੇ ਕਦੇ ਗਾਰ ਵੀ ਨਹੀਂ ਕੱਢੀ ਗਈ ਸੀ।ਹੁਣ  ਪਾਣੀ ਕੱਢਣ ਦਾ ਕੰਮ ਕੀਤਾ ਗਿਆ ਹੈ ਅਤੇ ਗਾਰ ਕੱਢਣ ਦਾ ਕੰਮ ਵੀ 60 ਫੀਸਦੀ ਪੂਰਾ ਹੋ ਗਿਆ ਹੈ। ਬਾਕੀ ਕੰਮ ਇੱਕ ਹਫ਼ਤੇ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਇੱਕ ਏਕੜ ਦਾ ਇਹ ਛੱਪੜ, ਜੋ ਕਦੇ ਬਦਬੂਦਾਰ, ਖੜ੍ਹੇ ਪਾਣੀ ਨਾਲ ਭਰਿਆ ਹੁੰਦਾ ਸੀ, ਸਿਹਤ ਲਈ ਖ਼ਤਰਾ ਬਣ ਗਿਆ ਸੀ। ਛੱਪੜ ਵਿੱਚ ਗੰਦੇ ਪਾਣੀ ਕਾਰਨ ਮੱਛਰ ਪੈਦਾ ਹੁੰਦੇ ਸਨ। ਪਰ ਹੁਣ ਛੱਪੜ ਨੂੰ ਨਵੀਂ ਰੰਗਤ ਦਿੱਤੀ ਗਈ ਹੈ। ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨਾਂ ਨੂੰ ਪੱਧਰਾ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀ ਖੁਦ ਇਸਨੂੰ ਆਪਣੇ ਖੇਤਾਂ ਵਿੱਚ ਵਰਤਣ ਲਈ ਲੈ ਜਾ ਰਹੇ ਹਨ। ਥਾਪਰ/ਸੀਚੇਵਾਲ ਮਾਡਲ ਰਾਹੀਂ ਜੂਨ ਦੇ ਪਹਿਲੇ ਹਫ਼ਤੇ ਵਿੱਚ ਛੱਪੜ ਦੇ ਪਾਣੀ ਨੂੰ ਸ਼ੁੱਧ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀ ਅਸਲ ਵਿੱਚ ਹੁਣ ਕਿਤੇ ਜਾਕੇ ਪਿੰਡਾਂ ਦੀ ਤਰੱਕੀ ਅਤੇ ਅਸਲ ਬਦਲਾਅ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਗਲੇ ਦਿਨਾਂ ਵਿੱਚ ਪੰਜਾਬ ਨੂੰ ਹੋਰ ਵੀ ਬੁਲੰਦੀ ਉੱਤੇ ਲੈਕੇ ਜਾਣ ਲਈ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement