
Mohali Corona Case News: ਮੋਹਾਲੀ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ, ਹਸਪਤਾਲ ਦਾਖ਼ਲ
Mohali Corona Case latest news in punjabi,: ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੋਵਿਡ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸੱਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਜ਼ਿਲ੍ਹੇ ਵਿਚ ਪਹਿਲਾ ਇਨਫ਼ੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਦਿੱਲੀ, ਕਰਨਾਟਕ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਸਾਵਧਾਨੀ ਦੇ ਉਪਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ ਹੈ, ਜਿਸਦੇ ਨਾਲ ਹਸਪਤਾਲਾਂ ਨੂੰ ਹੁਣ ਅਲਰਟ ’ਤੇ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਸਾਹਮਣੇ ਆਇਆ ਮਰੀਜ਼ ਦਰਅਸਲ ਸੂਬੇ ਤੋਂ ਬਾਹਰੋਂ ਇਕ ਸਮਾਗਮ ਵਿਚ ਸ਼ਾਮਲ ਹੋਇਆ ਆਇਆ ਸੀ ਤੇ ਇਥੇ ਉਸ ਦੀ ਸਿਹਤ ਖ਼ਰਾਬ ਹੋ ਗਈ। ਇਸ ਦੌਰਾਨ ਉਸ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।
ਮੌਜੂਦਾ ਸਾਹਮਣੇ ਆਏ ਮਾਮਲੇ ਵਿਚ ਦੱਸਿਆ ਜਾ ਰਿਹਾ ਹੈ ਕਿ ਪਾਜ਼ੇਟਿਵ ਵਿਅਕਤੀ ਨੂੰ ਇਲਾਜ ਲਈ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਉਸਦਾ ਟੈਸਟ ਕੋਵਿਡ-19 ਲਈ ਸਕਾਰਾਤਮਕ ਆਇਆ। ਜ਼ਿਲ੍ਹੇ ਵਿੱਚ ਸਾਹਮਣੇ ਆਏ ਨਵੇਂ ਮਾਮਲੇ ਨੇ ਸਿਹਤ ਮਾਹਰਾਂ ਵਿਚ ਨਵੀਂ ਚਿੰਤਾ ਛੇੜ ਦਿੱਤੀ ਹੈ। ਇਸ ਕੇਸ ਮਗਰੋਂ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਟੈਸਟਿੰਗ ਵਧਾਉਣ ਅਤੇ ਲੋੜੀਂਦੇ ਬਿਸਤਰੇ ਅਤੇ ਆਕਸੀਜਨ ਸਿਲੰਡਰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
(For more news apart from 'Mohali Corona Case latest Punjab news in punjabi ’ latest news latest news, stay tune to Rozana Spokesman)