Punjab News: ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼ ਦੇ ਹੁਕਮ, ਜਾਣੋ ਪੂਰਾ ਮਾਮਲਾ
Published : May 26, 2025, 3:00 pm IST
Updated : May 26, 2025, 3:29 pm IST
SHARE ARTICLE
Punjab News: Order to freeze the property of dismissed constable Amandeep Kaur, know the whole matter
Punjab News: Order to freeze the property of dismissed constable Amandeep Kaur, know the whole matter

1 ਕਰੋੜ 35 ਲੱਖ 39 ਹਜ਼ਾਰ 588 ਰੁਪਏ ਦੀ ਜਾਇਦਾਦ ਫ੍ਰੀਜ਼ ਦੇ ਹੁਕਮ

Dismissed constable Amandeep Kaur now in the clutches of vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ  ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement