Punjab Police Action: ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ ਤੇ 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
Published : May 26, 2025, 7:30 pm IST
Updated : May 26, 2025, 7:30 pm IST
SHARE ARTICLE
Punjab Police Action: Three operatives of Canada-based smuggler arrested with 2.5 kg heroin and Rs 42 lakh drug money
Punjab Police Action: Three operatives of Canada-based smuggler arrested with 2.5 kg heroin and Rs 42 lakh drug money

ਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ 'ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਏਜੰਸੀ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement