9ਵੇਂ ਦਿਨ ਲਾਪਰਵਾਹੀ ਦਾ ਕੇਸ ਦਰਜ
Published : Jun 26, 2018, 1:20 pm IST
Updated : Jun 26, 2018, 1:20 pm IST
SHARE ARTICLE
Dog
Dog

ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਵਲੋਂ ਨੋਚ-ਨੋਚ ਡੇਢ ਸਾਲਾ ਬੱਚੇ ਨੂੰ ਮਾਰਨ ਦੇ ਮਾਮਲੇ ਵਿਚ ਸੋਮਵਾਰ 9 ਦਿਨਾਂ ਬਾਅਦ ਆਖ਼ਰ ਪੁਲਿਸ ਨੇ.....

ਚੰਡੀਗੜ੍ਹ : ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਵਲੋਂ ਨੋਚ-ਨੋਚ ਡੇਢ ਸਾਲਾ ਬੱਚੇ ਨੂੰ ਮਾਰਨ ਦੇ ਮਾਮਲੇ ਵਿਚ ਸੋਮਵਾਰ 9 ਦਿਨਾਂ ਬਾਅਦ ਆਖ਼ਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਡੇਢ ਸਾਲਾ ਬੱਚੇ ਆਯੂਸ ਦੀ ਲਾਸ਼ ਦਾ ਪਿਛਲੇ 9 ਦਿਨਾਂ ਤੋਂ ਪੋਸਟਮਾਰਟਮ ਨਹੀਂ ਹੋ ਸਕਿਆ ਹੈ ਅਤੇ ਲਾਸ਼ ਹਸਪਤਾਲ ਦੀ ਮੋਰਚਰੀ ਵਿਚ ਪਈ ਹੈ। ਮ੍ਰਿਤਕ ਬੱਚੇ ਦੀ ਮਾਂ ਮਾਮਲੇ ਵਿਚ ਪਹਿਲਾਂ ਨਗਰ ਨਿਗਮ ਦੇ ਅਧਿਕਾਰੀਆਂ ਵਿਰੁਧ ਮਾਮਲਾ ਦਰਜ ਕਰਨ ਦੀ ਮੰਗ 'ਤੇ ਅੜੀ ਹੋਈ ਸੀ। ਜਿਸ ਕਾਰਨ ਹਾਲੇ ਤਕ ਬੱਚੇ ਦਾ ਪੋਸਟਮਾਰਟਮ ਨਹੀ ਹੋ ਸਕਿਆ ਹੈ। ਪੁਲਿਸ ਨੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਸੋਮਵਾਰ ਧਾਰਾ 304 ਏ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਬੱਚੇ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਵਿਰੁਧ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਆਯੂਸ਼ ਦੇ ਮਾਪਿਆਂ ਦੇ ਕੁੱਝ ਜਾਣਕਾਰ ਡੀਆਈਜੀ ਓਪੀ ਮਿਸ਼ਰਾ ਨੂੰ ਮਿਲੇ ਅਤੇ ਉਨ੍ਹਾਂ ਨੇ ਨਿਗਮ ਵਿਰੁਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਇਹ ਵੀ ਦਸਣਯੋਗ ਹੈ ਕਿ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਬੀਤੀ 17 ਜੂਨ ਨੂੰ ਸ਼ਹਿਰ ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਸੀ। ਜਿਸ ਵਿਚ ਡੇਢ ਸਾਲ ਦਾ ਮਾਸੂਮ ਜਦੋਂ ਸੈਕਟਰ-18 ਦੇ ਪਾਰਕ ਵਿਚ ਖੇਡ ਰਿਹਾ ਸੀ ਤਾਂ ਕੁੱਝ ਅਵਾਰਾ ਕੁੱਤਿਆਂ ਨੇ ਉਸ ਨੂੰ ਨੋਚ-ਨੋਚ ਕੇ ਮਾਰ ਦਿਤਾ ਸੀ। ਇਸ ਘਟਨਾ ਨਾਲ ਹਾਲੇ ਤਕ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement