ਨਸ਼ਿਆਂ ਵਿਰੁਧ ਜਾਗਰੂਕਤਾ ਰੈਲੀ ਕੱਢੀ
Published : Jun 26, 2018, 11:07 am IST
Updated : Jun 26, 2018, 11:07 am IST
SHARE ARTICLE
 People During Rally
People During Rally

ਐਸ.ਡੀ.ਐਮ ਸਮਰਾਲਾ ਅਮਿਤ ਬੈਬੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ.....

ਮਾਛੀਵਾੜਾ ਸਾਹਿਬ : ਐਸ.ਡੀ.ਐਮ ਸਮਰਾਲਾ ਅਮਿਤ ਬੈਬੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਅਤੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਿਸ਼ੇਸ਼ ਤੌਰ 'ਤੇ ਪਹੁੰਚੇ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਇਹ ਰੈਲੀ ਸ਼ਹਿਰ ਦੇ ਬਜ਼ਾਰ 'ਚੋਂ ਹੁੰਦੀ ਹੋਈ ਵਾਪਿਸ ਹਸਪਤਾਲ ਵਿਚ ਆ ਕੇ ਸਮਾਪਤ ਹੋਈ। ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਜੋ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਹੁਣ ਹਸਪਤਾਲ ਆ ਕੇ ਦਾਖਲ ਹੋਣ ਦੀ ਜਰੂਰਤ ਨਹੀਂ ਬਲਕਿ ਉਹ ਸਮਰਾਲਾ ਵਿਖੇ ਖੁੱਲ੍ਹੇ ਨਸ਼ਾ ਛੁਡਾਓ ਕੇਂਣਰ ਵਿਚ ਆਪਣਾ ਚੈਕਅੱਪ ਕਰਵਾਉਣ ਅਤੇ ਡਾਕਟਰ ਤੋਂ ਲੋੜੀਂਦੀਆਂ ਦਵਾਈਆਂ ਲੈਣ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿਚ ਨਸ਼ੇ ਦੇ ਖਾਤਮੇ ਲਈ ਉਹ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜਿਹੜੇ ਵਿਅਕਤੀ ਨਸ਼ੇ ਤੋਂ ਪੀੜ੍ਹਤ ਹਨ ਉਨ੍ਹਾਂ ਨੂੰ ਪ੍ਰੇਰਤ ਕਰਕੇ ਸਮਰਾਲਾ ਵਿਖੇ ਨਸ਼ਾ ਛੁਡਾਓ ਕੇਂਦਰ ਵਿਚ ਉਪਚਾਰ ਕਰਵਾਉਣ। ਇਸ ਮੌਕੇ ਇੰਸਪੈਕਟਰ ਜਸਪਾਲ ਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ, ਗੁਰਜਿੰਦਰ ਸਿੰਘ, ਜਗਵੀਰ ਸਿੰਘ, ਡਾ. ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਅਰਵਿੰਦਰ ਸਿੰਘ, ਮਨਮੋਹਣ ਸਿੰਘ, ਭਵਨਪ੍ਰੀਤ ਸਿੰਘ ਵੀ ਮੌਜ਼ੂਦ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement