ਜਸਵੰਤ ਸਿੰਘ ਕੰਵਲ ਨੂੰ 'ਪੰਜਾਬ ਗੌਰਵ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਤ
Published : Jun 26, 2018, 10:06 am IST
Updated : Jun 26, 2018, 10:06 am IST
SHARE ARTICLE
Jaswant Singh Kanwal
Jaswant Singh Kanwal

ਪੰਜਾਬ ਕਲਾ ਪ੍ਰੀਸ਼ਦ ਵਲੋਂ ਉਘੇ ਪੰਜਾਬੀ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ-ਸੰਧਿਆ ਮੌਕੇ 'ਪੰਜਾਬ ਗੌਰਵ ਪੁਰਸਕਾਰ'......

ਚੰਡੀਗੜ੍ਹ : ਪੰਜਾਬ ਕਲਾ ਪ੍ਰੀਸ਼ਦ ਵਲੋਂ ਉਘੇ ਪੰਜਾਬੀ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ-ਸੰਧਿਆ ਮੌਕੇ 'ਪੰਜਾਬ ਗੌਰਵ ਪੁਰਸਕਾਰ' ਨਾਲ ਸਨਮਾਨਤ ਕੀਤਾ ਜਾਵੇਗਾ। ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਪ੍ਰੀਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ.ਲਖਵਿੰਦਰ ਜੌਹਲ ਖ਼ੁਦ 26 ਜੂਨ ਨੂੰ ਸ. ਕੰਵਲ ਦੇ ਜੱਦੀ ਪਿੰਡ ਢੁੱਡੀਕੇ (ਜ਼ਿਲ੍ਹਾ ਮੋਗਾ) ਵਿਖੇ ਉਨ੍ਹਾਂ ਦੇ ਘਰ ਪਹੁੰਚ ਕੇ ਇਹ ਸਨਮਾਨ ਦੇਣਗੇ।

ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬੀ ਸਾਹਿਤ ਜਗਤ ਲਈ ਇਹ ਖ਼ੁਸ਼ੀ ਦਾ ਮੌਕਾ ਹੈ ਜਦੋਂ ਪੰਜਾਬੀ ਦੇ ਚੋਟੀ ਦੇ ਸਾਹਿਤਕਾਰ ਸ.ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਨੂੰ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਹਿਤ ਨਾਲ ਜੁੜੀ ਹਰ ਸ਼ਖ਼ਸੀਅਤ ਸ.ਕੰਵਲ ਦੇ ਪਿੰਡ ਢੁੱਡੀਕੇ ਸਥਿਤ ਘਰ ਇਕੱਠੀ ਹੋ ਕੇ ਇਹ ਖ਼ੁਸ਼ੀਆਂ ਸਾਂਝੀਆਂ ਕਰੇਗੀ ਜੋ ਸਾਹਿਤ ਜਗਤ ਲਈ ਇਕ ਤਿਉਹਾਰ ਵਾਂਗ ਹੋਵੇਗੀ।

ਸਨਮਾਨ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਦਸਿਆ ਕਿ ਪੰਜਾਬ ਕਲਾ ਪ੍ਰੀਸ਼ਦ ਵਲੋਂ ਇਹ ਫ਼ੈਸਲਾ ਕੀਤਾ ਗਿਆ ਕਿ ਪੰਜਾਬੀ ਸਾਹਿਤ ਦੀ ਝੋਲੀ ਅਨੇਕਾ ਪੁਸਤਕਾਂ ਪਾਉਣ ਵਾਲੇ ਉਘੇ ਨਾਵਲਕਾਰ ਸ.ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਦੀਆਂ ਖ਼ੁਸ਼ੀਆਂ ਉਨ੍ਹਾਂ ਦੇ ਘਰ ਜਾ ਕੇ ਮਨਾਈਆਂ ਜਾਣ। ਕਲਾ ਪ੍ਰੀਸ਼ਦ ਵਲੋਂ ਇਸ ਇਸ ਮੌਕੇ ਸ. ਕੰਵਲ ਨੂੰ 'ਪੰਜਾਬ ਗੌਰਵ ਪੁਰਸਕਾਰ' ਨਾਲ ਸਨਮਾਨਤ ਕੀਤਾ ਜਾਵੇਗਾ ਜਿਸ ਵਿਚ ਇਕ ਲੱਖ ਰੁਪਏ ਦੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement