
ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਖ਼ਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ.....
ਸ੍ਰੀ ਅਨੰਦਪੁਰ ਸਾਹਿਬ : ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਖ਼ਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਭਾਈ ਨਿਰਮਲ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਰਤਨ ਦੀ ਸੇਵਾ ਨਿਭਾਈ।
ਅਰਦਾਸ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ ਅਤੇ ਉਨ੍ਹਾਂ ਨੇ ਬਾਬਾ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸੰਗਤਾਂ ਦਾ ਧਨਵਾਦ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰਿੰ: ਸੁਰਿੰਦਰ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਿੱਖ ਰਾਜ ਕਾਇਮ ਕਰਨ ਅਤੇ ਨਾਨਕ ਸ਼ਾਹੀ ਸਿੱਕਾ ਜਾਰੀ ਕਰਨ ਦੀ ਦਾਸਤਾਨ ਸੰਗਤਾਂ ਨਾਲ ਸਾਂਝੀ ਕੀਤੀ। ਜਥੇਦਾਰ ਸੰਤੋਖ ਸਿੰਘ ਵਲੋਂ ਵੀ ਬਾਬਾ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਕਤ ਤੋਂ ਇਲਾਵਾ ਜਸਵੀਰ ਸਿੰਘ ਮੈਨੇਜਰ ਤਖ਼ਤ ਸਾਹਿਬ, ਲਖਵਿੰਦਰ ਸਿੰਘ ਮੀਤ ਮੈਨੇਜਰ, ਭੁਪਿੰਦਰ ਸਿੰਘ ਅਤੇ ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫਸਰ, ਜਗੀਰ ਸਿੰਘ ਸਾਬਕਾ ਸਕੱਤਰ, ਹਰਜੀਤ ਸਿੰਘ ਅਚਿੰਤ, ਰਣਬੀਰ ਸਿੰਘ ਕਲੋਤਾ ਅਤੇ ਠੇਕੇਦਾਰ ਗੁਰਨਾਮ ਸਿੰਘ, ਸਰੂਪ ਸਿੰਘ, ਕੌਰ ਸਿੰਘ, ਪੰਜ ਪਿਆਰੇ ਸਹਿਬਾਨ ਸਰਬਜੀਤ ਸਿੰਘ, ਹਰਜੀਤ ਸਿੰਘ ਅਤੇ ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਸੋਢੀ ਅਤੇ ਮਾਤਾ ਗੁਰਚਰਨ ਕੌਰ ਇਸਤਰੀ ਸਤਸੰਗ ਸਭਾ ਆਦਿ ਹਾਜ਼ਰ ਸਨ।