
ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਜੂਨ-2018 (ਸਾਇੰਸ/ਕਾਮਰਸ) ਦੀ ਪ੍ਰੀਖਿਆ 30 ਜੂਨ ਨੂੰ ਲਈ......
ਐਸ.ਏ.ਐਸ. ਨਗਰ : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਜੂਨ-2018 (ਸਾਇੰਸ/ਕਾਮਰਸ) ਦੀ ਪ੍ਰੀਖਿਆ 30 ਜੂਨ ਨੂੰ ਲਈ ਜਾਵੇਗੀ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿਖਿਆ ਬੋਰਡ ਦੀ ਸਕੱਤਰ ਹਰਗੁਣਜੀਤ ਕੌਰ ਨੇ ਦਸਿਆ ਕਿ ਇਸ ਸਬੰਧੀ ਪ੍ਰੀਖਿਆਰਥੀਆਂ ਦੇ ਰੋਲ ਨੰਬਰ (1dmit 3ard) ਇੰਟਰਨੈੱਟ 'ਤੇ ਅੱਜ ਅਪਲੋਡ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦਸਿਆ ਕਿ ਇਸ ਸਬੰਧੀ ਪ੍ਰੀਖਿਆਰਥੀ ਆਪਣਾ ਰੋਲ ਨੰਬਰ (1dmit 3ard) ਰਾਹੀਂ ਬੋਰਡ ਦੀ ਵੈੱਬਸਾਈਟ www.pseb.ac.9n ਤੋਂ ਡਾਊਨਲੋਡ ਕਰ ਸਕਦੇ ਹਨ।
ਸਕੱਤਰ ਨੇ ਅੱਗੇ ਦਸਿਆ ਕਿ ਪੰਜਾਬ ਸਕੂਲ ਸਿਖਿਆ ਬੋਰਡ ਵਲੋ ਵੱਖਰੇ ਤੌਰ 'ਤੇ ਕੋਈ ਵੀ ਰੋਲ ਨੰਬਰ ਸਲਿੱਪ (1dmit 3ard) ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆਰਥੀਆਂ ਵਲੋਂ ਪ੍ਰੀਖਿਆ ਦੇਣ ਸਬੰਧੀ ਫ਼ੀਸ ਜਮ੍ਹਾਂ ਕਰਵਾਈ ਗਈ ਹੋਵੇ ਪਰ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿੱਪ (1dmit 3ard) 'ਤੇ ਕੋਈ ਤਰੁੱਟੀ ਪਾਏ ਜਾਣ 'ਤੇ ਉਹ ਹਰ ਹਾਲਤ ਵਿਚ 29 ਜੂਨ ਤਕ ਸਬੰਧਤ ਤਰੁੱਟੀਆਂ ਦਰੁੱਸਤ ਕਰਵਾਉਣ ਲਈ ਲੋੜੀਂਦੇ ਸਬੂਤਾਂ ਸਮੇਤ ਮੁਹਾਲੀ ਦੇ ਫ਼ੇਜ਼-8 ਸਥਿਤ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁੱਖ ਦਫ਼ਤਰ ਵਿਚ (ਸਬੰਧਤ ਸੈਕਸ਼ਨ) ਨਾਲ ਸੰਪਰਕ ਕਰ ਸਕਦੇ ਹਨ।