ਮੋਗਾ ਡਿਪੂ 'ਚ 12 ਵਜੇ ਤੋਂ 2 ਵਜੇ ਤਕ ਹੜਤਾਲ ਰਹੀ
Published : Jun 26, 2018, 11:26 am IST
Updated : Jun 26, 2018, 11:26 am IST
SHARE ARTICLE
Punbus Workers Protesting
Punbus Workers Protesting

ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਡਿਪੂਆਂ ਅੰਦਰ ਮੁਕੰਮਲ ਹੜਤਾਲ......

ਮੋਗਾ : ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਡਿਪੂਆਂ ਅੰਦਰ ਮੁਕੰਮਲ ਹੜਤਾਲ ਕਰਨ ਦੇ ਫ਼ੈਸਲੇ ਅਨੁਸਾਰ ਮੋਗਾ ਡਿਪੂ ਵਿਚ ਕਰਮਚਾਰੀਆਂ ਨੇ ਹੜਤਾਲ ਕੀਤੀ। ਇਹ ਹੜਤਾਲ 12 ਵਜੇ ਤੋਂ 2 ਵਜੇ ਤਕ ਮੁਕੰਮਲ ਸੀ। ਇਸ ਮੌਕੇ ਬੁਲਾਰਿਆਂ ਨੇ ਸਵਾਰੀਆਂ ਨੂੰ ਆਈ ਮੁਸ਼ਕਲ ਬਾਰੇ ਅਫ਼ਸੋਸ ਪ੍ਰਗਟ ਕਰਦਿਆਂ ਦਸਿਆ ਕਿ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਨੇ ਪੂਰਾ ਤਾਂ ਕੀ ਕਰਨਾ ਸੀ ਸਗੋਂ ਵੱਖ-ਵੱਖ ਤਰ੍ਹਾਂ ਦੇ ਬਹਾਨੇ ਬਣਾਉਂਦੀ ਰਹੀ। ਕਦੇ ਕਿ ਤੁਹਾਡਾ ਤਾਂ ਕੋਈ ਮੰਤਰੀ ਹੀ ਨਹੀਂ ਹੈ।

ਇਹ ਮਹਿਕਮਾਂ ਤਾਂ ਮੁੱਖ ਮੰਤਰੀ ਕੋਲ ਹੈ ਅਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਲਾਉਣਾ ਜਾਂ ਨਾ ਲਾਉਣਾ ਸਰਕਾਰ ਦਾ ਕੰਮ ਹੈ। ਹੁਣ ਮੰਤਰੀ ਵੀ ਲਗਾਇਆ ਗਿਆ ਹੈ ਅਤੇ ਮੰਤਰੀ ਨਾਲ ਮੀਟਿੰਗ ਵੀ ਹੋ ਚੁੱਕੀ ਹੈ। ਮੰਤਰੀ ਨੂੰ ਸਾਰੀਆਂ ਮੰਗਾਂ ਤੋਂ ਜਾਣੂ ਕਰਵਾਇਆ ਗਿਆ ਹੈ ਪਰ ਉਸ ਨੇ ਵੀ ਕੋਈ ਗੱਲ ਨਹੀਂ ਸੁਣੀ। ਮਜਬੂਰ ਹੋ ਕੇ, ਸਰਕਾਰ ਦੇ ਬੋਲੇ ਕੰਨਾਂ ਤਕ ਅਪਣੀ ਆਵਾਜ਼ ਪਹੁੰਚਾਉਣ ਲਈ ਦੋ ਘੰਟੇ ਦੀ ਹੜਤਾਲ ਕਰਨੀ ਪਈ। ਇਸ ਮੌਕੇ ਹੋਰ ਭਰਾਤਰੀ ਜਥੇਬੰਦੀਆਂ ਨੇ ਵੀ ਕੰਟਰੈਕਟ ਵਰਕਰਜ਼ ਯੂਨੀਅਨ ਦਾ ਸਾਥ ਦਿਤਾ। ਮੰਗਾਂ ਪੰਜਾਬ ਰੋਡਵੇਜ਼ ਪਨਬੱਸ ਵਿਚ ਕੰਮ ਕਰਦੇ

ਸਾਰੇ ਵਰਕਰਾਂ ਨੂੰ ਬਿਨਾਂ ਸ਼ਰਤ ਪੰਜਾਬ ਰੋਡਵੇਜ਼ ਵਿਚ ਪੱਕਾ ਕੀਤਾ ਜਾਵੇ, ਸੁਪਰੀਮ ਕੋਰਟ ਦਾ ਫ਼ੈਸਲਾ 'ਬਰਾਬਰ ਕੰਮ-ਬਰਾਬਰ ਤਨਖ਼ਾਹ' ਲਾਗੂ ਕੀਤਾ ਜਾਵੇ, ਪਨਬੱਸ ਸਟਾਫ਼ ਤੋਂ ਰੀਪੋਰਟਾਂ ਦੀਆਂ ਲਾਈਆਂ ਜਾਂਦੀਆਂ ਸ਼ਰਤਾਂ ਮੁੱਢ ਤੋਂ ਹੀ ਰੱਦ ਕੀਤੀਆਂ ਜਾਣ, ਪੰਜਾਬ ਰੋਡਵੇਜ਼ ਦੇ ਸਾਰੇ ਨਿਯਮ ਪਨਬੱਸ ਸਟਾਫ਼ 'ਤੇ ਲਾਗੂ ਕੀਤੇ ਜਾਣ। 

ਇਸ ਮੌਕੇ ਜਗਦੀਸ਼ ਸਿੰਘ ਚਾਹਲ, ਸੁਰਜੀਤ ਸਿੰਘ ਗਗਵਾ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਬਰਾੜ, ਇੰਦਰਜੀਤ ਭਿੰਡਰ, ਬਚਿੱਤਰ ਧੋਥੜ ਆਦਿ ਨੇ ਸੰਬੋਧਨ ਕੀਤਾ ਅਤੇ ਪਨਬੱਸ ਮੁਲਾਜ਼ਮਾਂ ਦੇ ਆਗੂ ਬਲਜਿੰਦਰ ਸਿੰਘ ਨੇ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਰੈਲੀ ਵਿਚ ਸ਼ਾਮਲ ਵਰਕਰਾਂ ਅਤੇ ਭਰਾਤਰੀ ਜਥੇਬੰਦੀਆਂ ਦਾ ਧਨਵਾਦ ਕੀਤਾ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement