ਪੁਲਿਸ ਨੇ ਸਿਵਲ ਹਸਪਤਾਲ ਦਾ ਐਮ.ਓ. 10 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ
Published : Jun 26, 2019, 5:12 pm IST
Updated : Jun 26, 2019, 5:12 pm IST
SHARE ARTICLE
Bribe Case
Bribe Case

ਐਮ.ਓ. ਨੇ ਐਮ.ਐਲ.ਆਰ. ਕੱਟਣ ਬਦਲੇ ਮੰਗੇ ਸੀ 25 ਹਜ਼ਾਰ ਰੁਪਏ

ਗੁਰਦਾਸਪੁਰ: ਇੱਥੋਂ ਦੇ ਸਿਵਲ ਹਸਪਤਾਲ ’ਚ ਤੈਨਾਤ ਐਮ.ਓ. ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ, ਦਲੀਪ ਚੰਦ ਪੁੱਤਰ ਮਨਸਾ ਵਾਸੀ ਡੇਰੀ ਵਾਲ ਦਰੋਗਾ ਸੱਟਾ ਲੱਗਣ ਕਾਰਨ ਹਸਪਤਾਲ ਵਿਚ ਦਾਖਲ ਸੀ। ਐਮ.ਓ. ਡਾ. ਪੁਨੀਤ ਗਿੱਲ ਪੁੱਤਰ ਸੁਰਜੀਤ ਕੁਮਾਰ ਵਾਸੀ ਪਿੰਡ ਲਾਲ ਪੁਰਾ ਨੇ ਦਲੀਪ ਚੰਦ ਦੀ ਐਮ.ਐਲ.ਆਰ. ਕੱਟਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

Bribe Bribe

ਸੌਦਾ 20 ਹਜ਼ਾਰ ਵਿਚ ਤੈਅ ਹੋ ਗਿਆ, ਜਿਸ ਦੀ ਪਹਿਲੀ ਕਿਸ਼ਤ 10 ਹਜ਼ਾਰ ਰੁਪਏ ਅੱਜ ਬੁੱਧਵਾਰ ਨੂੰ ਦਿਤੀ ਜਾਣੀ ਸੀ। ਦਲੀਪ ਚੰਦ ਨੇ ਇਸ ਸਬੰਧੀ ਸ਼ਿਕਾਇਤ ਪੁਲਿਸ ਨੂੰ ਕੀਤੀ। ਜਿਵੇਂ ਹੀ ਸਿਵਲ ਹਸਪਤਾਲ ਦੇ ਬਾਹਰ ਇਕ ਦੁਕਾਨ ਵਿਚ ਡਾ. ਪੁਨੀਤ ਗਿੱਲ 10 ਹਜ਼ਾਰ ਰੁਪਏ ਲੈਣ ਲੱਗਾ ਤਾਂ ਡੀ.ਐਸ.ਪੀ. ਕਮਲ ਪ੍ਰੀਤ ਕੌਰ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement