ਬਾਦਲ ਪ੍ਰਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਪੰਜਾਬੀਆਂ ਨਾਲ ਗ਼ਦਾਰੀ ਕੀਤੀ
Published : Jun 26, 2020, 9:52 am IST
Updated : Jun 26, 2020, 9:52 am IST
SHARE ARTICLE
Balbir Singh Sidhu
Balbir Singh Sidhu

ਸ਼੍ਰੋਮਣੀ ਅਕਾਲੀ ਦਲ ਅਪਣੀ ਵਿਚਾਰਧਾਰਾ ਛੱਡ ਕੇ ਭਾਜਪਾ ਦਾ ਪਿਛਲੱਗ ਬਣਿਆ

ਚੰਡੀਗੜ੍ਹ, 25 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਵਾਰ ਨੇ ਪੰਜਾਬ ਖਾਸ ਕਰ ਕੇ ਕਿਸਾਨੀ ਲਈ ਬਹੁਤ ਹੀ ਹਾਨੀਕਾਰਕ ਸਿੱਧ ਹੋਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਸੂਬੇ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਏ ਇਹ ਆਰਡੀਨੈਂਸ ਜਿਥੇ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਦੇ ਹਨ ਉਥੇ ਇਨ੍ਹਾਂ ਦੇ ਲਾਗੂ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਉਤੇ ਫ਼ਸਲਾਂ ਦੀ ਯਕੀਨੀ ਖ਼ਰੀਦ ਵਾਲੇ ਚੱਲ ਰਹੇ ਮੰਡੀਕਰਨ ਸਿਸਟਮ ਦੇ ਖ਼ਾਤਮੇ ਦਾ ਵੀ ਮੁੱਢ ਬੱਝੇਗਾ।

ਸ੍ਰੀ ਸਿੱਧੂ ਨੇ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਭਲੀ-ਭਾਂਤ ਗਿਆਨ ਹੈ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਸੂਬੇ ਅਤੇ ਇਥੋਂ ਦੇ ਕਿਸਾਨਾਂ ਦੀ ਆਰਥਿਕਤਾ ਉਤੇ ਬੜੀ ਭਾਰੀ ਸੱਟ ਵੱਜੇਗੀ, ਪਰ ਉਹ ਸਿਰਫ਼ ਇਕ ਵਜ਼ੀਰੀ ਦੇ ਲਾਲਚ ਵਿਚ ਸੂਬੇ ਦੇ ਕਿਸਾਨਾਂ ਨੂੰ ਪਿੱਠ ਵਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਤਹਿਤ ਸੂਬਿਆਂ ਨੂੰ ਮਿਲੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ  ਦੇ ਇਸ ਫ਼ੈਸਲੇ ਦੀ ਹਮਾਇਤ ਕਰ ਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਵੀ ਦਾਗਦਾਰ ਕਰ ਦਿਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਖੇਤੀਬਾੜੀ ਦਾ ਵਿਸ਼ਾ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਹੋਣ ਕਾਰਨ ਖੇਤੀਬਾੜੀ ਸਬੰਧੀ ਇਹ ਆਰਡੀਨੈਂਸ ਜਾਰੀ ਕਰ ਕੇ ਮੋਦੀ ਸਰਕਾਰ ਨੇ ਭਾਰਤ ਦੇ ਸੰਵਿਧਾਨ ਅਤੇ ਇਸ ਦੀ ਮੂਲ ਭਾਵਨਾ ਦੀ ਉਲੰਘਣਾ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਰਾਜਾਂ ਨੂੰ ਖ਼ੁਦਮੁਖਤਿਆਰੀ ਦੇਣ ਦੇ ਅਪਣੇ ਪੁਰਾਣੇ ਏਜੰਡੇ ਨੂੰ ਤਿਲਾਂਜਲੀ ਦੇ ਕੇ ਮੋਦੀ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖ਼ੋਰਾ ਲਾਉਣ ਵਾਲੇ ਫ਼ੈਸਲਿਆਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜੰਮੂ-ਕਸ਼ਮੀਰ ਰਾਜ ਨੂੰ ਤੋੜ ਕੇ ਤਿੰਨ ਕੇਂਦਰੀ ਪ੍ਰਬੰਧ ਵਾਲੇ ਖੇਤਰਾਂ ਵਿਚ ਤਬਦੀਲ ਕਰਨ ਦੇ ਫ਼ੈਸਲੇ ਦੀ ਵੀ ਹਮਾਇਤ ਕੀਤੀ ਸੀ।

ਇਨ੍ਹਾਂ ਫ਼ੈਸਲਿਆਂ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਪਣੀ ਕੋਈ ਵਿਚਾਰਧਾਰਾ ਨਹੀਂ ਰਹੀ ਅਤੇ ਇਹ ਹੁਣ ਪੂਰੀ ਭਾਜਪਾ ਦਾ ਪਿੱਛਲਗ ਬਣ ਕੇ ਰਹਿ ਗਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਬਾਦਲ ਪਰਵਾਰ ਨੇ ਮੋਦੀ ਸਰਕਾਰ ਵਿਚ ਅਪਣੀ ਵਜ਼ੀਰੀ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਪਰਵਾਰ ਰਾਜ ਸੱਤਾ ਤੋਂ ਬਿਨਾਂ ਜੀਅ ਹੀ ਨਹੀਂ ਸਕਦਾ ਜਿਸ ਲਈ ਉਸ ਨੂੰ ਭਾਵੇਂ ਪੂਰੇ ਪੰਜਾਬ ਦੇ ਹਿੱਤ ਵੀ ਕਿਉਂ ਨਾ ਕੁਰਬਾਨ ਕਰਨੇ ਪੈਣ।  

ਸਿਹਤ ਅਤੇ ਪਰਵਾਰ ਭਲਾਈ ਮੰਤਰੀ ਨੇ ਕਿਹਾ ਇਨ੍ਹਾਂ ਪੰਜਾਬ ਅਤੇ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੀ ਮੁਹਿੰਮ ਵਿੱਢ ਕੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਵਾਂਗ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਇੱਕ ਨਹੀਂ, ਕਈ ਵਾਰੀ ਆਪਣਾ ਰਾਜਸੀ ਭਵਿੱਖ ਦਾਅ ਉਤੇ ਲਾਅ ਕੇ ਪੰਜਾਬ ਦੇ ਲੋਕਾਂ ਨਾਲ ਖੜੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਉਤੇ ਥੋਪੇ ਗਏ ਪਾਣੀਆਂ ਦੇ ਸਮਝੌਤਿਆਂ ਨੂੰ ਪਾਰਟੀ ਵਿਚਾਰਧਾਰਾ ਤੋਂ ਉਲਟ ਜਾ ਕੇ ਰੱਦ ਕਰਨਾ ਅਜਿਹੇ ਇਤਿਹਾਸਕ ਕਦਮ ਹਨ ਜਿਨ੍ਹਾਂ ਕਰ ਕੇ ਕੈਪਟਨ ਅਮਰਿੰਦਰ ਸਿੰਘ ਅੱਜ ਹਰ ਪੰਜਾਬੀ ਦੇ ਦਿਲ ਵਿਚ ਵਸੇ ਹੋਏ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਤਹੱਈਆ ਕੀਤਾ ਹੋਇਆ ਹੈ ਕਿ ਇਹ ਪੰਜਾਬ ਮਾਰੂ ਆਰਡੀਨੈਂਸਾਂ ਨੂੰ ਵਾਪਸ ਕਰਾਉਣ ਲਈ ਹਰ ਪੱਧਰ ਉਤੇ ਲੜਾਈ ਲੜੀ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement