ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿਤਾ?
Published : Jun 26, 2020, 9:27 am IST
Updated : Jun 26, 2020, 9:27 am IST
SHARE ARTICLE
Capt  Amarinder Singh
Capt Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਚੰਡੀਗੜ੍ਹ, 25 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਸੈਕਟਰ ਬਾਰੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ 'ਤੇ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਮੁੱਦੇ 'ਤੇ ਦੂਹਰੀ ਬੋਲੀ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਵਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਸ਼ਬਦਾਂ ਵਿੱਚ ਇਹ ਬਿਆਨ ਜਾਰੀ ਕਰੇ ਕਿ ਉਨਾਂ ਦੀ ਪਾਰਟੀ ਸ਼ਰਤਾਂ ਨਾਲ ਵੀ ਇਸ ਮਤੇ ਦਾ ਸਮਰਥਨ ਨਹੀਂ ਕਰਦੀ।

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੁੱਛਿਆ,''ਕੀ ਤੁਸੀਂ ਮਤੇ ਦੇ ਵਿਰੋਧੀ ਹੋ ਜਾਂ ਨਹੀਂ ਹੋ? ਕੀ ਤੁਸੀ ਮਤੇ ਦੇ ਹੱਕ ਵਿੱਚ ਪੂਰੀ ਤਰਾਂ ਖੜਦੇ ਹੋ ਜਾਂ ਸ਼ਰਤਾਂ ਤਹਿਤ? ਆਖਰੀ ਤੌਰ 'ਤੇ ਕੀ ਤੁਸੀਂ ਇਸ ਤੱਥ ਨਾਲ ਸਹਿਮਤ ਹੋ ਜਾਂ ਨਹੀਂ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ।'' ਮੁੱਖ ਮੰਤਰੀ ਨੇ ਬੀਤੇ ਦਿਨ ਮੀਟਿੰਗ ਦੇ ਅੰਤ ਵਿੱਚ ਕਿਹਾ ਕਿ ਅਕਾਲੀ ਦਲ ਦੇ ਮੁਖੀ ਨੂੰ ਇਹੀ ਸਪੱਸ਼ਟ ਸੁਆਲ ਕੀਤੇ ਸਨ।

ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਬਾਰੇ ਅਕਾਲੀਆਂ ਅਤੇ ਸੁਖਬੀਰ ਦੇ ਝੂਠੇ ਦਾਅਵਿਆਂ 'ਤੇ ਪ੍ਰਤਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਨਾਂ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਤਿੰਨ ਨੁਕਤਿਆਂ ਵਿੱਚੋਂ ਦੋ ਨੁਕਤਿਆਂ 'ਤੇ ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਤੌਰ 'ਤੇ ਸਮਰਥਨ ਦਿੱਤਾ ਸੀ। ਉਨਾਂ ਕਿਹਾ ਕਿ ਮੀਟਿੰਗ ਉਪਰੰਤ ਜਾਰੀ ਕੀਤੇ ਸਰਕਾਰੀ ਬਿਆਨ ਰਾਹੀਂ ਇਸ ਪੱਖ ਨੂੰ ਸਹੀ ਅਤੇ ਨਿਰਪੱਖ ਤੌਰ 'ਤੇ ਦੱਸਿਆ ਗਿਆ ਅਤੇ ਝੂਠ ਬੋਲਣ ਨਾਲ ਤੱਥ ਨਹੀਂ ਬਦਲ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਮਸਲੇ ਦੀ ਸਚਾਈ ਇਹ ਹੈ ਕਿ ਭਾਜਪਾ ਨੇ ਬੀਤੇ ਕੱਲ ਦੀ ਵੋਟਿੰਗ ਸਮੇਂ ਮਤੇ ਦਾ ਪੂਰਾ ਵਿਰੋਧ ਕੀਤਾ ਜਦਕਿ ਸੁਖਬੀਰ ਨੇ ਸ਼ੁਰੂਆਤ ਵਿੱਚ ਸਿੱਧਾ ਹੁੰਗਾਰਾ ਭਰਨ ਤੋਂ ਬਚਦਿਆਂ ਉਨਾਂ ਨੂੰ ਦੋ ਵਾਰ ਇਹ ਸਪੱਸ਼ਟ ਕਰਨ ਲਈ ਰੋਕਿਆ ਕਿ ''ਅਸੀਂ ਇਹ ਲਿਖਤੀ ਰੂਪ ਵਿੱਚ ਵੀ ਭੇਜਾਂਗੇ.. ਕਿ ਤੁਹਾਡੇ ਦੋ ਮਤੇ.. ਘੱਟੋ ਘੱਟ ਸਮੱਰਥਨ ਮੁੱਲ ਅਤੇ ਪੱਖ ਸਪੱਸ਼ਟ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੀਟਿੰਗ.. .. ਅਸੀਂ ਸਰਬ ਪਾਰਟੀ ਮਤੇ 'ਤੇ ਤੁਹਾਡੇ ਨਾਲ ਹਾਂ.. .. ਇਸ 'ਤੇ ਕੀ ਇਹ ਸੰਘੀ ਢਾਂਚੇ ਨੂੰ ਉਲੰਘਣਾ ਕਾਨੂੰਨੀ ਰਾਇ ਚਾਹਾਂਗੇ।'' ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਉਹ ਇਹ ਕਹਿਣ ਤੱਕ ਗਏ ਕਿ ਜੇਕਰ ਆਰਡੀਨੈਂਸ  ਸੰਘੀ ਢਾਂਚੇ ਦੀ ਭਾਵਨਾ ਦੇ ਉਲਟ  ਪਾਏ ਜਾਂਦੇ ਹਨ ਤਾਂ,'' ਅਸੀਂ ਇਸ 'ਤੇ ਵੀ ਤੁਹਾਡੇ ਨਾਲ ਹਾਂ।''

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਵੀ ਵਧ ਕੇ, ਸੁਖਬੀਰ ਵੱਲੋਂ ਭਾਜਪਾ ਵਾਂਗ ਨਾਂਹ ਨਹੀਂ ਕੀਤੀ ਗਈ ਜਦੋਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਇਹ ਕਹਿੰਦਿਆਂ ਗੱਲ ਮੁਕਾਈ, '' ਭਾਜਪਾ-ਸ਼੍ਰੋਮਣੀ ਅਕਾਲੀ ਦਲ ਅੰਸ਼ਕ ਤੌਰ 'ਤੇ ਮਤੇ ਦੇ  ਹੱਕ ਵਿੱਚ  ਹਨ ਅਸ਼ੰਕ ਤੌਰ 'ਤੇ ਵਿਰੋਧ ਵਿੱਚ ਅਤੇ ਉਨਾਂ ਦੇ ਇਤਰਾਜ਼ ਦਰਜ ਕੀਤੇ ਜਾਣਗੇ। ਉਨਾਂ ਕਿਹਾ ਕਿ ਇਹ ਸਭ ਰਿਕਾਰਡ ਵਿੱਚ ਦਰਜ ਹੈ ਜਿਸ ਤੋਂ ਅਕਾਲੀ ਮੀਟਿੰਗ ਦੀਆਂ ਵੀਡੀਓਜ਼ ਦੇ ਚੋਣਵੇਂ ਹਿੱਸੇ ਲੀਕ ਕਰਕੇ ਸੌਖਿਆਂ ਬਚ ਨਹੀਂ ਸਕਦੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਪ੍ਰਧਾਨ ਪ੍ਰਤੱਖ ਰੂਪ ਵਿੱਚ ਰਾਜਨੀਤਕ ਮੁਤਾਲਬੇ ਵਿਚਕਾਰ ਫਸ ਗਏ ਹਨ, ਜਿਸ ਖਾਤਰ ਉਨਾਂ ਨੂੰ ਜ਼ਰੂਰਤ ਹੈ ਕੇਂਦਰੀ ਸੱਤਾ ਭਾਈਵਾਲੀ ਵਿੱਚ ਹੋਂਦ ਰੱਖਣ ਲਈ ਭਾਜਪਾ ਦਾ ਸਮਰਥਨ ਕਰਨ ਦੀ ਅਤੇ ਪੰਜਾਬ ਵਿੱਚ ਪਾਰਟੀ ਵੋਟ ਬੈਂਕ ਬਚਾਉਣ ਦੀ। ਉਨਾਂ ਨਾਲ ਹੀ ਕਿਹਾ ਕਿ ''ਇਹ ਜਾਪਦਾ ਹੈ ਕਿ ਸੁਖਬੀਰ ਮਤੇ ਲਈ ਆਪਣੀ ਸ਼ਰਤਾਂ ਨਾਲ  ਕੀਤੀ ਹਮਾਇਤ ਵਾਪਸ ਲੈਣ ਲਈ ਭਾਜਪਾ  ਵਿਚਲੇ ਆਪਣੇ ਸਿਆਸੀ ਅਕਾਵਾਂ ਦੇ ਦਬਾਅ ਹੇਠ ਹੈ ਪਰ ਅਜਿਹਾ ਜ਼ੋਰਦਾਰ ਤਰੀਕੇ ਨਾਲ ਕਰਨ ਦੀ ਸਥਿਤੀ ਵਿੱਚ ਨਹੀਂ ਕਿਉਕਿ ਉਹ ਪੰਜਾਬ ਵਿੱਚ ਅਕਾਲੀਆਂ ਨੂੰ  ਮਿਲਾ ਰਿਹਾ ਮਾੜਾ ਮੋਟਾ ਸਮਰਥਨ ਗਵਾਉਣਾ ਨਹੀਂ ਚਾਹੁੰਦਾ।''

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਤੋਂ ਵੱਧ ਕਈ ਮੌਕਿਆਂ ਉਤੇ ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਨੂੰ ਦੇਖ ਚੁੱਕੇ ਹਨ ਜਿਨਾਂ ਵਿੱਚ ਹਾਲੀਆ ਸਮੇਂ ਵਿੱਚ ਸੀ.ਏ.ਏ. ਦਾ ਮਾਮਲਾ ਵੀ ਸ਼ਾਮਲ ਹੈ। ਉਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਉਤੇ ਸੁਖਬੀਰ ਬਾਦਲ ਨੂੰ ਦੁਬਾਰਾ ਇਹ ਪੁੱਛਦਿਆ ਕਿ ਉਹ ਸੂਬੇ ਅਤੇ ਕਿਸਾਨਾਂ ਵੱਲ ਹਨ ਜਾਂ ਨਹੀਂ। ਉਨਾਂ ਆਖਿਆ, ''ਕੀ ਉਹ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣਗੇ? ਕੀ ਉਹ ਇਹ ਸੋਚਦੇ ਹਨ ਕਿ ਖੇਤੀਬਾੜੀ ਦੇ ਵਿਸ਼ੇ ਉਤੇ ਕੇਂਦਰ ਫੈਸਲੇ ਲੈ ਸਕਦਾ ਹੈ?'' ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਇਕ ਵਾਰ ਸਿਧਾਂਤਕ ਤੌਰ 'ਤੇ ਪੱਖ ਲੈਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ ਦੀ ਹੀ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਸੂਬਾ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਲਏ ਗਏ ਫੈਸਲੇ ਸਿਰਫ ਫੂਡ ਪ੍ਰਾਸੈਸਿੰਗ ਉਦਯੋਗਾਂ ਨਾਲ ਸਬੰਧਤ ਖੇਤੀਬਾੜੀ ਮੰਡੀਕਰਨ ਦੇ ਫੈਸਲੇ ਲਏ ਗਏ ਸਨ ਜਿਨਾਂ ਬਾਰੇ ਅਕਾਲੀ ਦਲ ਉਲਟੀ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਸੂਬਾ ਸਰਕਾਰ ਸੂਬਾਈ ਵਿਸ਼ੇ ਦੇ ਮਾਮਲੇ ਵਿੱਚ ਇਸ ਖੇਤਰ ਦੀ ਭਲਾਈ ਲਈ ਕੋਈ ਵੀ ਫੈਸਲਾ ਲੈ ਸਕਦੀ ਹੈ ਪਰ ਕੇਂਦਰ ਸਰਕਾਰ ਨੂੰ ਇਨਾਂ ਸ਼ਕਤੀਆਂ ਨੂੰ ਖੋਹਣ ਦਾ ਕੋਈ ਅਧਿਕਾਰ ਨਹੀਂ ਹੈ ਜੋ ਇਹ ਆਰਡੀਨੈਂਸ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement