Covid-19 ਨਾਲ ਨਜਿੱਠਣ ਲਈ ਜਲ ਸਪਲਾਈ ਵਿਭਾਗ ਨੇ ਸਥਾਪਤ ਕੀਤੇ Isolation Center : ਰਜ਼ੀਆ ਸੁਲਤਾਨਾ
Published : Jun 26, 2020, 5:39 pm IST
Updated : Jun 26, 2020, 5:39 pm IST
SHARE ARTICLE
Covid-19  Isolation Center Department of Water Supply  
Covid-19 Isolation Center Department of Water Supply  

ਪਿੰਡ ਢਾਹਾਂ ਕਲੇਰਾਂ ਵਿਖੇ ਸਾਰੀਆਂ ਸਹੂਲਤਾਂ ਨਾਲ ਲੈਸ 50 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ ਥੋੜੇ ਸਮੇਂ ਵਿੱਚ ਕੀਤਾ ਸਥਾਪਤ

ਚੰਡੀਗੜ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕੋਵਿਡ -19 ਮਾਮਲਿਆਂ ਵਿਚ ਵਾਧਾ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ  ਮਰੀਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਵਧਾਉਣ ਲਈ ਐਮਰਜੈਂਸੀ ਉਪਾਅ ਵਿੱਢ ਦਿੱਤੇ ਹਨ। ਵਿਭਾਗ ਵਲੋਂ ਸਾਰੇ ਜ਼ਿਲ੍ਹਿਆਂ ਦੀਆਂ ਵੱਖ ਵੱਖ ਥਾਵਾਂ ਤੇ ਆਈਸੋਲੇਸ਼ਨ ਬੈੱਡਾਂ ਦੀ ਵਿਵਸਥਾ ਵਾਲੇ  ਡੈਡੀਕੇਟਿਡ ਕੋਵਿਡ ਕੇਅਰ ਯੂਨਿਟ ਸਥਾਪਤ ਕਰਨ ਸਬੰਧੀ ਕਾਰਜ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ।

Water Department of Water Supply

ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ, ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਸ ਦਿਸ਼ਾ ਵਿੱਚ ਆਰੰਭੇ ਗਏ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਬੀ ਐਂਡ ਆਰ ਵਿਭਾਗ ਅਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਐਸ ਬੀ ਐਸ ਨਗਰ ਦੇ ਪਿੰਡ ਢਾਹਾਂ ਕਲੇਰਾਂ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਅਜਿਹਾ ਇਕ ਇਕੱਲਤਾ ਕੇਂਦਰ ਸਥਾਪਤ ਕੀਤਾ ਗਿਆ ਹੈ।

IsolaIsolation Center

ਉਹਨਾਂ ਕਿਹਾ ਕਿ ਜਲਦ ਹੀ ਮਰੀਜ਼ਾਂ ਦੀ ਸਹੂਲਤ ਲਈ 9 ਏਅਰ ਕੰਡੀਸ਼ਨਿੰਗ ਸਿਸਟਮ ਸਥਾਪਿਤ ਕੀਤੇ ਜਾਣਗੇ । ਉਹਨਾਂ ਕਿਹਾ ਕਿ ਵੈਂਟੀਲੇਸ਼ਨ ਸਿਸਟਮ ਸਮਤੇ  ਛੱਤ ਦੇ ਉਪਰਲੇ ਪਾਸੇ ਸੋਡੀਅਮ ਹਾਈਪੋਕਲੋਰਾਈਟ ਘੋਲ ਵਾਲਾ ਟੈਂਕ ਵੀ ਪ੍ਰਦਾਨ ਕਰਵਾਇਆ ਗਿਆ ਹੈ। ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਸੰਕਟ ਨਾਲ ਨਜਿੱਠਣ ਲਈ ਦੂਜੇ ਹਸਪਤਾਲਾਂ ਦੇ ਸਿਹਤ ਢਾਂਚੇ ਨੂੰ ਵੀ ਹੋਰ ਪੁਖ਼ਤਾ ਕੀਤਾ ਜਾ ਰਿਹਾ ਹੈ।

Isolation CenterIsolation Center

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਆਈਸੋਲੇਸ਼ਨ ਕੇਂਦਰ ਤੱਕ ਨਿਰੰਤਰ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਸੀਵਰੇਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਉਹਨਾਂ ਕਿਹਾ ਕਿ ਬੰਗਾ ਬਲਾਕ ਦੇ ਸਾਰੇ ਪਿੰਡਾਂ ਨਾਲ ਸਬੰਧਤ 40 ਪੰਪ ਓਪਰੇਟਰਾਂ ਨੂੰ ਕੋਵਿਡ-19 ਦਾ ਮੁਕਾਬਲਾ ਕਰਨ ਸਬੰਧੀ  ਸਿਹਤ ਸਾਵਧਾਨੀਆਂ ਤੇ ਉਪਾਵਾਂ ਦੀ ਸਿਖਲਾਈ ਵੀ ਦਿੱਤੀ ਗਈ ਹੈ।

corona Corona Virus

ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਨੂੰ ਬਕਾਇਦਾ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ। ਪੰਪ ਚਾਲਕ ,ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਨੂੰ ਬਣਾਈ ਰੱਖਣ ਲਈ ਗ੍ਰਾਮ ਪੰਚਾਇਤ ਜਲ ਅਤੇ ਸੈਨੀਟੇਸ਼ਨ ਕਮੇਟੀਆਂ (ਜੀ.ਪੀ.ਡਬਲਯੂਐਸ.ਸੀ) ਨਾਲ ਵੀ ਸੰਪਰਕ ਕਰ ਰਹੇ ਹਨ।

corona VirusCorona Virus

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਰਾਬੀ ਹੋਣ, ਲੀਕੇਜ ਆਦਿ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਭਾਗ ਵਲੋਂ ਮੁਰੰਮਤ ਸਮੱਗਰੀ ਸਮੇਤ ਤਕਨੀਕੀ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾ ਰਹੀ ਹੈ।

Razia SultanaRazia Sultana

ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਕੇ.ਸੀ. ਇੰਜੀਨੀਅਰਿੰਗ ਕਾਲਜ, ਐਸ.ਬੀ.ਐੱਸ. ਨਗਰ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿਚ ਪਖਾਨਿਆਂ ਦਾ ਨਵੀਨੀਕਰਨ ਕੀਤਾ ਹੈ ਤਾਂ ਜੋ ਮਰੀਜ਼ਾਂ ਲਈ ਸੈਨੀਟੇਸ਼ਨ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।ਇਸੇ ਤਰ੍ਹਾਂ ਬਹੁਤ ਥੋੜੇ ਸਮੇਂ ਵਿਚ ਹੀ 3 ਪੀਣ ਵਾਲੇ ਵਾਟਰ ਕੂਲਰਜ(ਆਰ.ਓ ਸਿਸਟਮ ਸਮੇਤ) ਅਤੇ 4 ਏਅਰ ਕੰਡੀਸ਼ਨਿੰਗ ਯੂਨਿਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement