ਦੁਬਈ ਸਥਿਤ ਗੁਰਦੁਆਰਾ ਸਾਹਿਬ ਨੇ ਯੂ.ਏ.ਈ ਤੋਂ ਪੰਜਾਬ ਲਈ ਭੇਜੀ ਪਹਿਲੀ ਉਡਾਣ
Published : Jun 26, 2020, 11:15 pm IST
Updated : Jun 26, 2020, 11:15 pm IST
SHARE ARTICLE
1
1

ਦੁਬਈ ਸਥਿਤ ਗੁਰਦੁਆਰਾ ਸਾਹਿਬ ਨੇ ਯੂ.ਏ.ਈ ਤੋਂ ਪੰਜਾਬ ਲਈ ਭੇਜੀ ਪਹਿਲੀ ਉਡਾਣ

ਦੁਬਈ, 26 ਜੂਨ : ਦੁਬਈ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਫਸੇ ਭਾਰਤੀਆਂ ਨੂੰ ਪੰਜਾਬ ਵਿਚ ਅੰਮ੍ਰਿਤਸਰ ਵਾਪਸ ਭੇਜਣ ਲਈ ਪਹਿਲੀ ਚਾਰਟਰ ਉਡਾਣ ਦੀ ਸਹੂਲਤ ਦਿਤੀ ਹੈ।

1

   ਗਲਫ਼ ਨਿਊਜ਼ ਦੀ ਰਿਪੋਰਟ ਮੁਤਾਬਕ, ਫ਼ਲਾਈਟ ਵੀਰਵਾਰ ਸਵੇਰੇ ਦੁਬਈ ਤੋਂ ਕੁਲ 209 ਯਾਤਰੀਆਂ ਦੇ ਨਾਲ ਰਵਾਨਾ ਹੋਈ। ਗੁਰਦੁਆਰਾ ਸਾਹਿਬ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਅੰਮ੍ਰਿਤਸਰ ਲਈ ਵਧੇਰੇ ਚਾਰਟਰ ਉਡਾਣਾਂ ਦਾ ਪ੍ਰਬੰਧ ਕਰਨ ਦੀ ਤਿਆਰੀ ਵਿਚ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ,“ਦੂਜੀ ਉਡਾਣ 27 ਜੂਨ ਨੂੰ ਨਿਰਧਾਰਤ ਕੀਤੀ ਗਈ ਹੈ, ਦੋ ਪਾਈਪਲਾਈਨ ਵਿਚ ਹਨ ਅਤੇ ਅਸੀ ਆਉਣ ਵਾਲੇ ਹਫ਼ਤਿਆਂ ਵਿਚ ਛੇ ਹੋਰ ਉਡਾਣਾਂ ਉਤੇ ਕੰਮ ਕਰ ਰਹੇ ਹਾਂ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਭਾਰਤੀ ਸੁਰੱਖਿਅਤ ਅਤੇ ਜਲਦੀ ਘਰ ਪਹੁੰਚ ਜਾਣਗੇ।”


  ਇਹ ਵੀ ਕਿਹਾ ਗਿਆ,“ਅਸੀ ਦੁਬਈ ਵਿਚਲੇ ਭਾਰਤੀ ਕੌਂਸਲੇਟ ਅਤੇ ਯੂ.ਏ.ਈ ਦੇ ਭਾਰਤੀ ਦੂਤਘਰ ਦੇ ਉਨ੍ਹਾਂ ਦੇ ਸਹਿਯੋਗ ਲਈ ਉਨ੍ਹਾਂ ਦਾ ਧਨਵਾਦ ਕਰਦੇ ਹਾਂ। ਸਾਨੂੰ ਖ਼ਾਲਸਾ ਮੋਟਰਸਾਈਕਲ ਕਲੱਬ ਯੂ.ਏ.ਈ. ਦੇ ਮੈਂਬਰਾਂ ਦਾ ਬਹੁਤ ਵੱਡਾ ਸਮਰਥਨ ਮਿਲਿਆ ਹੈ, ਜੋ ਇਸ ਉਪਰਾਲੇ ਵਿਚ ਸਾਡੀ ਅਣਥੱਕ ਮਦਦ ਕਰ ਰਹੇ ਹਨ। ਸਮੇਂ ਸਿਰ ਮਨਜ਼ੂਰੀਆਂ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧਨਵਾਦ। ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਸਾਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਦੁਬਈ ਵਿਚ ਇਸ ਮੁਸ਼ਕਲ ਸਥਿਤੀ ਦੌਰਾਨ ਸਾਡੇ ਭਰਾਵਾਂ ਨੂੰ ਉਹਨਾਂ ਦੇ ਘਰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਸਾਨੂੰ ਆਸ ਹੈ ਕਿ ਇਹ ਸਾਰੇ ਇਕਾਂਤਵਾਸ ਤੋਂ ਬਾਅਦ ਜਲਦੀ ਅਪਣੇ ਪਰਵਾਰ ਵਾਲਿਆਂ ਦੇ ਨਾਲ ਮਿਲ ਸਕਣਗੇ। (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement