25 ਜੂਨ ਦੀ ਜਾਂਚ ਦੌਰਾਨ 66 ਕੁਇੰਟਲ ਨਾ ਖਾਣ ਯੋਗ ਫਲ਼ ਤੇ ਸਬਜ਼ੀਆਂ ਕੀਤੀਆਂ ਨਸ਼ਟ
Published : Jun 26, 2020, 4:59 pm IST
Updated : Jun 26, 2020, 5:02 pm IST
SHARE ARTICLE
FILE  PHOTO
FILE PHOTO

ਕੁੱਲ 1184.98 ਕੁਇੰਟਲ ਗੈਰ ਮਿਆਰੀ ਫਲ ਤੇ ਸਬਜ਼ੀਆਂ ਨਸ਼ਟ ਕਰਵਾਈਆਂ ਗਈਆਂ..

ਮਿਸ਼ਨ ਤੰਦਰੁਸਤ ਪੰਜਾਬ, ਸੂਬੇ ਦੇ ਲੋਕਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਲ 2018 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਲੋਕਾਂ ਨੂੰ ਮਿਆਰੀ ਭੋਜਨ ਪਦਾਰਥ ਉਪਲਬਧ ਕਰਵਾਉਣੇ ਯਕੀਨੀ ਬਣਾਉਣ ਹਿੱਤ ਸਾਲ 2018 ਤੋਂ ਲੈ ਕੇ ਹੁਣ ਤੱਕ 13 ਵਾਰ ਸੂਬੇ ਭਰ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਚੈਕਿੰਗ ਕੀਤੀ ਗਈ ਹੈ।

photophoto

ਅਤੇ ਕੁੱਲ 1184.98 ਕੁਇੰਟਲ ਗੈਰ ਮਿਆਰੀ ਫਲ ਅਤੇ ਸਬਜ਼ੀਆਂ ਨਸ਼ਟ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਬੀਤੀ ਸ਼ਾਮ ਫਲਾਂ ਤੇ ਸਬਜ਼ੀ ਮੰਡੀਆਂ ਦੀ ਕੀਤੀ ਅਚਨਚੇਤ ਚੈਕਿੰਗ ਮੌਕੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਬਾਵਜੂਦ ਵੀ ਚੈਕਿੰਗ ਦੇ ਕੰਮ ਵਿੱਚ ਕੋਈ ਵੀ ਢਿੱਲ ਮੱਠ ਨਹੀਂ ਆਉਣ ਦਿੱਤੀ ਗਈ। 

corona corona

ਦੱਸਣਯੋਗ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੀਰਵਾਰ, 25 ਜੂਨ ਨੂੰ ਪੰਜਾਬ ਦੀਆਂ ਪ੍ਰਮੁੱਖ 72 ਫਲ ਅਤੇ ਸਬਜੀ ਮੰਡੀਆਂ ਦੀ ਡਵੀਜਨ ਪੱਧਰ, ਜਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ, ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ।

VegetablesVegetables

ਵੱਲੋਂ ਵੀਰਵਾਰ ਦੇਰ ਸ਼ਾਮ ਨੂੰ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਫਲ, ਸਬਜੀਆਂ ਦੀ ਅਣਵਿਗਿਆਨਕ ਤਰੀਕੇ ਨਾਲ ਪਕਾਉਣ, ਸੰਭਾਲ ਅਤੇ ਨਾ ਖਾਣਯੋਗ ਫਲ ਸਬਜੀਆਂ ਸਬੰਧੀ ਪੜਤਾਲ ਕੀਤੀ ਗਈ। 

Fruits and animalsFruits and animals

ਇਸ ਤੋਂ ਇਲਾਵਾ ਮੰਡੀਆਂ ਵਿੱਚ ਪਲਾਸਟਿਕ ਦੇ ਲਿਫਾਫੇ ਫੜੇ ਗਏ ਜਿਨ੍ਹਾਂ ਨੂੰ ਮੌਕੇ 'ਤੇ ਜਬਤ ਕੀਤਾ ਗਿਆ। ਚੈਕਿੰਗ ਟੀਮਾਂ ਵੱਲੋਂ ਮੌਕੇ 'ਤੇ ਕਿਸਾਨਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ। 

ਪੜਤਾਲ ਦੌਰਾਨ 66.22 ਕੁਇੰਟਲ ਫਲ ਤੇ ਸਬਜੀਆਂ, ਜੋ ਕਿ ਖਾਣ ਯੋਗ  ਨਹੀਂ ਸਨ, ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ। ਇਸ ਵਿੱਚ ਮੁੱਖ ਤੌਰ 'ਤੇ ਹੁਸ਼ਿਆਰਪੁਰ ਵਿਖੇ 1.52 ਕੁਇੰਟਲ ਅੰਬ,ਟਮਾਟਰ ਤੇ ਲੀਚੀ, ਗੜ੍ਹਸ਼ਕਰ ਵਿਖੇ 1.80 ਕੁਇੰਟਲ ਆਲੂ ਤੇ ਅੰਗੂਰ, ਰੂਪਨਗਰ ਵਿਖੇ 5.50 ਕੁਇੰਟਲ ਫਲ ਸਬਜੀਆਂ, ਸ੍ਰੀ ਆਨੰਦਪੁਰ ਸਾਹਿਬ ਵਿਖੇ 5.20 ਕੁਇੰਟਲ ਟਮਾਟਰ ਅੰਬ, ਲੁਧਿਆਣਾ ਵਿਖੇ 5.97 ਕੁਇੰਟਲ ਫਲ ਸਬਜੀਆਂ।

ਜਗਰਾਓਂ ਵਿਖੇ 1.35 ਕੁਇੰਟਲ ਫਲ ਸਬਜੀਆਂ, ਬਟਾਲਾ ਵਿਖੇ 1.88 ਕੁਇੰਟਲ ਫਲ ਸਬਜੀਆਂ, ਪਠਾਨਕੋਟ ਵਿਖੇ 2.40 ਕੁਇੰਟਲ ਫਲ ਸਬਜੀਆਂ, ਗੁਰਦਾਸਪੁਰ ਵਿਖੇ 1.25 ਕੁਇੰਟਲ ਫਲ, ਰਾਜਪੁਰਾ ਵਿਖੇ 2.22 ਕੁਇੰਟਲ ਸਬਜੀਆਂ, ਪਟਿਆਲਾ ਵਿਖੇ 4.15 ਕੁਇੰਟਲ ਫਲ ਸਬਜੀਆਂ, ਪਾਤੜਾਂ ਵਿਖੇ 2.50 ਕੁਇੰਟਲ ਫਲ ਸਬਜੀਆਂ।

 ਨਾਭਾ ਵਿਖੇ 1.08 ਕੁਇੰਟਲ ਫਲ ਸਬਜੀਆਂ, ਸਮਾਣਾ ਵਿਖੇ 1.58 ਕੁਇੰਟਲ ਫਲ ਸਬਜੀਆਂ, ਬਰਨਾਲਾ ਵਿਖੇ 2.50 ਕੁਇੰਟਲ ਫਲ ਸਬਜੀਆਂ, ਸਰਹਿੰਦ ਵਿਖੇ 2.00 ਕੁਇੰਟਲ ਅੰਬ, ਬਠਿੰਡਾ ਵਿਖੇ 3.80 ਕੁਇੰਟਲ ਫਲ ਸਬਜੀਆਂ, ਫਰੀਦਕੋਟ ਵਿਖੇ 2.00 ਕੁਇੰਟਲ ਫਲ ਸਬਜੀਆਂ, ਮਾਨਸਾ ਵਿਖੇ 4.00 ਕੁਇੰਟਲ ਫਲ ਸਬਜੀਆਂ ਨੂੰ ਨਸ਼ਟ ਕਰਵਾਇਆ ਗਿਆ। 

ਇਸ ਤੋਂ ਇਲਾਵਾ ਬਠਿੰਡਾ ਫਰੂਟ ਮੰਡੀ ਬੰਦ ਸੀ। ਪ੍ਰੰਤੂ ਰੀਟੇਲ ਮੰਡੀ ਵਿੱਚ ਰੇਹੜੀ ਵਾਲਿਆਂ ਪਾਸੋਂ 3 ਕੁਇੰਟਲ ਅੰਬ ਆਣਵਿਗਿਆਨਕ ਤਰੀਕੇ (ਕੈਲਸੀਅਮ ਕਾਰਬਾਈਡ) ਨਾਲ ਪਕਾਏ ਗਏ ਸਨ। ਅੰਬ ਨਸ਼ਟ ਕਰਵਾਕੇ 2 ਰੇਹੜੀਆਂ ਕਬਜੇ ਵਿੱਚ ਕੀਤੀਆਂ ਗਈਆਂ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement