ਕੋਰੋਨਾ 'ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ : ਧਰਮਸੋਤ
Published : Jun 26, 2020, 9:25 am IST
Updated : Jun 26, 2020, 9:25 am IST
SHARE ARTICLE
SADHU SINGH DHARMSOT
SADHU SINGH DHARMSOT

ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ 'ਤੇ ਜਿੱਤ

ਖੰਨਾ, 25 ਜੂਨ (ਏ.ਐਸ. ਖੰਨਾ) :  ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ 'ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ। ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੋਰੋਨਾ ਦਾ ਖ਼ਤਰਾ ਹਾਲ ਦੀ ਘੜੀ ਟਲਿਆ ਨਹੀਂ ਹੈ, ਇਸ ਲਈ ਕੋਵਿਡ 19 'ਤੇ ਫ਼ਤਹਿ ਹਾਸਲ ਕਰਨ ਲਈ, ਸੂਬਾ ਸਰਕਾਰ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਭਵਿੱਖ ਵਿਚ ਵੀ ਪਾਲਣਾ ਕਰਨ ਦੀ ਬੇਹੱਦ ਜ਼ਰੂਰੀ ਹੈ।

ਸ. ਧਰਮਸੋਤ ਨੇ ਕਿਹਾ ਕਿ ਅੱਜ ਜੇਕਰ ਪੰਜਾਬ 'ਚ ਕੋਰੋਨਾ ਦੀ ਫੈਲਾਅ ਦਰ ਘੱਟ ਹੈ ਤਾਂ ਇਸ ਦਾ ਕਾਰਨ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਲਈ ਲੋਕਾਂ ਵਲੋਂ ਦਿਤਾ ਗਿਆ ਭਰਪੂਰ ਸਹਿਯੋਗ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਤੋਂ ਇਲਾਵਾ ਸਿਹਤ ਪ੍ਰਬੰਧਾਂ ਨੂੰ ਵੀ ਵੱਡੇ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਭਾਰਤ ਵਿਚ ਪੰਜਾਬ ਦੀ ਕੋਰੋਨਾ ਨਾਲ ਟਾਕਰੇ ਸਬੰਧੀ ਨੀਤੀ ਨੂੰ ਦੂਸਰੇ ਸੂਬਿਆਂ ਵਲੋਂ ਵੀ ਅਪਣਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੀ ਸਰਬੋਤਮ ਕਾਰਗੁਜ਼ਾਰੀ 'ਤੇ ਮੋਹਰ ਲਾਉਂਦਾ ਹੈ।

ਸ. ਧਰਮਸੋਤ ਨੇ ਕੋਵਿਡ 19 ਦੌਰਾਨ ਸੂਬੇ ਭਰ 'ਚੋਂ ਅੱਗੇ ਆਏ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿਚ ਮਨੁੱਖਤਾ ਦੇ ਭਲੇ ਲਈ ਵਡਮੁੱਲਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਤਾਲਾਬੰਦੀ ਦੌਰਾਨ ਸੁਚਾਰੂ ਢੰਗ ਨਾਲ ਜ਼ਰੂਰਤਮੰਦਾਂ ਤਕ ਹਰ ਜ਼ਰੂਰੀ ਮਦਦ ਪੁਜਦੀ ਕੀਤੀ, ਜੋ ਕਿ ਇਕ ਬਹੁਤ ਵੱਡੀ ਚੁਣੌਤੀ ਸੀ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਸੁਬਾ ਸਰਕਾਰ ਦਾ ਸਹਿਯੋਗ ਕੀਤਾ ਹੈ, ਜਿਸ ਨਾਲ ਰਾਹਤ ਕਾਰਜਾਂ 'ਚ ਭਾਰੀ ਮਦਦ ਮਿਲੀ ਹੈ।

ਸ. ਧਰਮਸੋਤ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ 19 ਤੋਂ ਸੁਰੱਖਿਅਤ ਰਹਿਣ ਲਈ ਕੋਈ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ। ਉਨ੍ਹਾਂ ਕਿਹਾ ਸਮੇਂ-ਸਮੇਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਹਣ ਜਾਂ ਸੈਨੇਟਾਈਜ਼ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਨਾਲ ਮੂੰਹ ਤੇ ਨੱਕ ਢੱਕਣ ਅਤੇ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਚਾਅ ਢੰਗ ਅਪਣਾ ਕੇ ਅਸੀਂ ਜਿਥੇ ਅਪਣੀ ਤੇ ਅਪਣੇ ਪਰਵਾਰ ਦਾ ਬਚਾਅ ਕਰ ਸਕਦੇ ਹਾਂ, ਉਥੇ ਹੀ ਕੋਰੋਨਾ ਦਾ ਸਮੂਹਕ ਫੈਲਾਅ ਵੀ ਰੋਕ ਸਕਦੇ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement