ਸ਼੍ਰੋਮਣੀ ਅਕਾਲੀ ਦਲ ਆਰਡੀਨੈਂਸ ਦੇ ਮੁੱਦੇ 'ਤੇ ਅਪਨਾ ਰਿਹੈ ਦੋਹਰੀ ਨੀਤੀ : ਭਗਵੰਤ ਮਾਨ
Published : Jun 26, 2020, 7:42 pm IST
Updated : Jun 26, 2020, 7:42 pm IST
SHARE ARTICLE
Bhagwant Mann,
Bhagwant Mann,

ਹਰਸਿਮਰਤ ਕੋਲੋਂ ਵੀ ਇਸ ਮੁੱਦੇ 'ਤੇ ਅਪਣਾ ਸਟੈਂਡ ਸਪੱਸ਼ਟ ਕਰਨ ਦੀ ਕੀਤੀ ਮੰਗ

ਬਠਿੰਡਾ : ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਉਪਰ ਇਕ ਕੇਂਦਰੀ ਮੰਤਰੀ ਦੀ ਕੁਰਸੀ ਪਿੱਛੇ ਪੰਜਾਬ ਦੇ ਹਿੱਤਾਂ ਨੂੰ ਦਾਅ 'ਤੇ ਲਗਾਉਣ ਦਾ ਦੋਸ਼ ਲਗਾਇਆ ਹੈ। ਅੱਜ ਉਚੇਚੇ ਤੌਰ 'ਤੇ ਬਠਿੰਡਾ ਪੁੱਜੇ ਸ਼੍ਰੀ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਵਲੋਂ ਬੁਲਾਈ ਆਲ ਪਾਰਟੀ ਮੀਟਿੰਗ 'ਚ ਦਿੱਤੇ ਬਿਆਨ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਮੁਕਰ ਰਹੇ ਹਨ। ਸ: ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਵਲੋਂ ਲਿਆਂਦੇ ਕਿਸਾਨੀ ਵਿਰੋਧੀ ਤਿੰਨ ਆਰਡੀਨੈਂਸ ਦੇ ਮਾਮਲੇ 'ਤੇ ਅਕਾਲੀ ਦਲ ਦੋਹਰੀ ਨੀਤੀ ਅਪਣਾ ਰਿਹਾ।

Bhagwant MannBhagwant Mann

ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲੋ ਵੀ ਇਸ ਮੁੱਦੇ 'ਤੇ ਅਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਆਪ ਆਗੂਆਂ ਨੇ ਇਸ ਮੌਕੇ ਐਲਾਨ ਕੀਤਾ ਕਿ ਉਹ ਕਿਸਾਨ ਵਿਰੋਧੀ ਭੂਮਿਕਾ ਨਿਭਾਉਣ ਦੇ ਰੋਸ਼ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕਾਵਾਈਜ਼ ਪੁਤਲੇ ਫ਼ੂਕਕੇ ਲੋਕਾਂ ਨੂੰ ਉਨ੍ਹਾਂ ਦੀ ਅਸਲੀ ਭੂਮਿਕਾ ਬਾਰੇ ਜਾਗਰੂਕ ਕਰਨਗੇ।

Bhagwant Mann, Member of the Indian ParliamentBhagwant Mann

ਸਥਾਨਕ ਸਰਕਟ ਹਾਊਸ 'ਚ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੇ ਹਿੱਤਾਂ ਲਈ ਕੁਰਬਾਨੀਆਂ ਦੇਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ''ਬਾਦਲ ਪਰਿਵਾਰ ਹਰਸਿਮਰਤ ਦੀ ਕੁਰਸੀ ਬਚਾਉਣ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ।'' ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਦਾਅਵਾ ਕੀਤਾ ਕਿ ਹੁਣ ਉੋਸਨੂੰ ਕਿਸਾਨੀ ਜਾਂ ਕੁਰਸੀ ਵਿਚੋਂ ਇੱਕ ਨੂੰ ਚੁਣਨਾ ਪਏਗਾ। ਆਪ ਪ੍ਰਧਾਨ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਸੰਸਦ ਦੇ ਅਗਲੇ ਸੈਸਨ ਵਿਚ ਉਹ ਇੰਨਾਂ ਆਰਡੀਨੈਸਾਂ ਵਿਰੁਧ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨਗੇ ਤੇ ਜੇਕਰ ਅਕਾਲੀ ਦਲ ਸੱਚਮੁੱਚ ਕਿਸਾਨ ਹਿਤੈਸੀ ਹੈ ਤਾਂ ਉਹ ਇਸ ਪ੍ਰਾਈਵੇਟ ਬਿੱਲ ਦਾ ਸਮਰਥਨ ਕਰਨ।

bhagwant mannbhagwant mann

ਅਕਾਲੀ ਸੁਪਰੀਮੋ ਵਲੋਂ ਆਪ ਉਪਰ ਕਾਂਗਰਸ ਦੀ ਬੀ ਟੀਮ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ 'ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ 'ਏ' ਟੀਮ ਹੈ, ਜਿਹੜੀ ਜਨਤਾ ਦੇ ਹੱਕਾਂ ਲਈ ਲੜਦੀ ਰਹੇਗੀ। ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਵਿਰੋਧ ਕਰਦਿਆਂ ਆਪ ਆਗੂਆਂ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸਨੂੰ ਚਲਾਉਣ ਲਈ ਸੰਘਰਸ਼ ਕਰੇਗੀ। ਉੁਤਰ ਪ੍ਰਦੇਸ਼ 'ਚ ਪੰਜਾਬੀ ਕਿਸਾਨਾਂ ਦੇ ਹੋ ਰਹੇ ਉਜਾੜੇ ਦੇ ਮੁੱਦੇ 'ਤੇ ਉਥੋਂ ਦਾ ਦੌਰਾ ਕਰਨ ਵਾਲੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਲਦੀ ਹੀ ਇਸ ਮੁੱਦੇ 'ਤੇ ਰੀਪੋਰਟ ਤਿਆਰ ਕਰਕੇ ਪ੍ਰਧਾਨ ਮੰਤਰੀ ਤੋਂ ਇਲਾਵਾ ਉਤਰ ਪ੍ਰਦੇਸ਼, ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੋਂਪੇਗੀ।

Harpal CheemaHarpal Cheema

ਮੁੱਖ ਸਕੱਤਰ ਨੂੰ ਬਦਲਣ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਸਦੇ ਨਾਲ 5600 ਕਰੋੜ ਰੁਪਏ ਦਾ ਘਪਲਾ ਨਹੀਂ ਲੁਕ ਸਕਦਾ। ਉਨ੍ਹਾਂ ਮੰਗ ਕੀਤੀ ਕਿ ਨਜਾਇਜ਼ ਸਰਾਬ ਦੀ ਵਿਕਰੀ ਦੇ ਮਾਮਲੇ ਦੀ ਹਾਈਕੋਰਟ ਦੇ ਸਿੰਟਿਗ ਜੱਜ ਤੋਂ ਜਾਂਚ ਕਰਵਾਈ ਜਾਵੇ। ਇਸ ਮੌਕੇ ਪਾਰਟੀ ਦੇ ਸੀਨੀਅਰ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਸੀਨੀਅਰ ਆਗੂ ਅੰਮ੍ਰਿਤਲਾਲ ਅਗਰਵਾਲ, ਮਾਸਟਰ ਜਗਸੀਰ ਸਿੰਘ, ਨੀਲ ਗਰਗ ਆਦਿ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement