ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜ਼ਰੂਰੀ: ਬਾਦਲ
Published : Jun 26, 2020, 9:37 am IST
Updated : Jun 26, 2020, 9:37 am IST
SHARE ARTICLE
Parkash Singh Badal
Parkash Singh Badal

ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ

ਚੰਡੀਗੜ੍ਹ੍ਹ, 25 ਜੂਨ (ਭੁੱਲਰ): ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਸਿਹਤ ਬਰਾਬਰ ਦੀ ਅਹਿਮੀਅਤ ਰਖਦੀਆਂ ਹਨ ਤੇ ਇਕ ਦੂਜੇ ’ਤੇ ਨਿਰਭਰ ਹਨ।

 ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 25 ਜੂਨ 1975 ਨੂੰ ਦੇਸ਼ ਵਿਚ ਅੰਦਰੂਨੀ ਐਮਰਜੰਸੀ ਲਗਾਉਣ ਦੀ 45ਵੀਂ ਵਰ੍ਹੇਗੰਢ ਮੌਕੇ ਜਾਰੀ ਕੀਤੇ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਸਰੂਪ ਪ੍ਰਤੀ ਬਰਾਬਰ ਦੀ ਵਚਨਬੱਧਤਾ ਦੇ ਬਗ਼ੈਰ ਲੋਕਤੰਤਰ ਲਈ ਵਚਨਬੱਧਤਾ ਅਰਥਹੀਣ ਰਹਿ ਜਾਂਦੀ ਹੈ।  ਉਹਨਾਂ ਕਿਹਾ ਕਿ ਲੋਕਤੰਤਰ ਲਈ ਪਹਿਲਾਂ ਧਰਮ ਨਿਰਪੱਖਤਾ ਜ਼ਰੂਰੀ ਹੈ ਤੇ ਇਸੇ ਤਰ੍ਹਾਂ ਧਰਮ ਨਿਰਪੱਖਤਾ ਲਈ ਲੋਕਤੰਤਰੀ ਜ਼ਰੂਰੀ ਹੈ। ਦੋਵੇਂ ਆਦਰਸ਼ਤ ਇਕ ਦੂਜੇ ਨੂੰ ਮਜ਼ਬੂਤ ਕਰਦੇ ਹਨ।

File PhotoFile Photo

ਬਾਦਲ, ਜਿਨ੍ਹਾਂ ਨੂੰ ਅੰਦਰੂਨੀ ਐਮਰਜੈਂਸੀ ਦਾ ਵਿਰੋਧ ਕਰਨ ਦਾ ਮੁੱਖ ਸੂਤਰਧਾਰ ਮੰਨਿਆ ਜਾਂਦਾ ਹੈ, ਨੇ ਕਿਹਾ ਕਿ ਸਾਡੇ ਲੋਕਤੰਤਰ ਵਾਸਤੇ ਦੇਸ਼ ਦਾ ਸੰਘੀ ਢਾਂਚਾ ਜ਼ਰੂਰੀ ਹੈ। ਲੋਕਤੰਤਰ ਇਕ ਪੱਧਰ ਦਾ ਢਾਂਚਾ ਨਹੀਂ ਹੈ।  ਇਹ ਵਿਅਕਤੀਗਤ ਤੇ ਸਮਾਜਿਕ ਪੱਧਰ ’ਤੇ ਸਰਬਵਿਆਪਕ ਵੋਟਿੰਗ ਅਧਿਕਾਰ ਰਾਹੀਂ ਕੰਮ ਕਰਦਾ ਹੈ। ਕੌਮੀ ਤੇ ਅੰਤਰ ਰਾਜੀ ਪੱਧਰਾਂ ’ਤੇ ਇਕ ਸਹੀ ਸੰਘੀ ਢਾਂਚਾ ਹੀ ਸਾਡੀ ਪ੍ਰਣਾਲੀ ਦੇ ਅਰਥਪੂਰਨ ਕੰਮਕਾਜ ਦੀ ਗਰੰਟੀ ਦਿੰਦਾ ਹੈ  ਤਾਂ ਹੀ ਕੌਮੀ ਖ਼ੁਸਹਾਲੀ ਆਵੇਗੀ ਤੇ ਭਾਰਤ ਵਿਸ਼ਵ ਪੱਧਰ ’ਤੇ ਸੁਪਰ ਪਾਵਰ ਬਣੇਗਾ।

ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਵਿਚ ਸਾਡੀ ਆਜ਼ਾਦੀ ਤੇ ਪ੍ਰਭੂਸੱਤਾ ਵਾਂਗ ਹੀ ਧਰਮ ਨਿਰਪੱਖਤਾ ਤੇ ਲੋਕਤੰਤਰ ਦੀ ਰਾਖੀ ਵੀ ਹਰ ਦਿਨ ਹਰ ਸਮੇਂ ਕੀਤੀ ਜਾਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਇਕ ਪਲ ਦੀ ਢਿੱਲ ਵੀ ਬਹੁਤ ਤਬਾਹਕੁੰਨ ਤੇ ਮਾਰੂ ਸਾਬਤ ਹੋ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement