
ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਭੋਜਰਾਜ ਨੂੰ ਸ਼ਰਧਾਂਜਲੀਆਂ ਭੇਟ
ਕਲਾਨੌਰ: ਚੀਨ-ਭਾਰਤ ਦੀ ਸਰਹੱਦ 'ਤੇ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਸਤਨਾਮ ਸਿੰਘ ਭੋਜਰਾਜ ਦੇ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
Sunil Jakhar
ਸ਼ਹੀਦੀ ਸਮਾਗਮ ਵਿਚ ਪਹੁੰਚੀਆਂ ਹਸਤੀਆਂ ਵਿਚ ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ, ਬਾਬਾ ਤਰਨਜੀਤ ਸਿੰਘ ਘੁੰਮਣਾਂ ਵਾਲੇ ਅਤੇ ਸਿਆਸੀ ਪਾਰਟੀਆਂ ਅਤੇ ਧਾਰਮਕ ਜਥੇਬੰਦੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਹੋਏ।
Sukhjinder Randhawa
ਇਸ ਮੌਕੇ ਸ਼ਰਧਾਂਲੀ ਸਮਾਗਮ ਵਿਚ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਦੇ ਨਾਮ ਨੂੰ ਰਹਿੰਦੀ ਦੁਨੀਆਂ ਤਕ ਯਾਦ ਕੀਤਾ ਜਾਂਦਾ ਹੈ, ਅਸੀਂ ਉਨ੍ਹਾਂ ਸ਼ਹੀਦਾਂ ਨੂੰ ਕੋਟ ਕੋਟ ਪ੍ਰਣਾਮ ਕਰਦੇ ਹਾਂ।
Photo
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸ਼ਹੀਦ ਦੇ ਪਰਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਸ਼ਹੀਦ ਸਤਨਾਮ ਸਿੰਘ ਦੇ ਪਿੰਡ ਲਈ ਯਾਦਗਾਰੀ ਗੇਟ ਵਾਸਤੇ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਅਤੇ ਪਰਵਾਰ ਦੇ ਇਕ ਜੀਅ ਨੂੰ ਨੌਕਰੀ ਅਤੇ ਸਰਕਾਰੀ ਮਿਡਲ ਸਕੂਲ ਦਾ ਨਾਂ ਸ਼ਹੀਦ ਸਤਨਾਮ ਸਿੰਘ ਦੇ ਨਾਂ 'ਤੇ ਰਖਿਆ ਜਾਵੇਗਾ।
Photo
ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸਫਾਕਪੈਸੇ ਐੱਸਪੀ ਰਜਿੰਦਰ ਸਿੰਘ ਸੋਹਲ ਡੀਐਸਪੀ ਭਾਰਤ ਭੂਸ਼ਣ ਐਸਡੀਐਮ ਕਲਾਨੌਰ ਗੁਰਸਿਮਰਨ ਸਿੰਘ ਐਸਐਚਓ ਕਲਾਨੌਰ ਅਮਨਦੀਪ ਸਿੰਘ ਐਸਐਮਓ ਲਖਵਿੰਦਰ ਸਿੰਘ ਅਠਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ ਸਰਪੰਚ ਹਾਜ਼ਰ ਸਨ।