ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਕੋਰੋਨਾ ਵਿਰੁਧ 'ਪ੍ਰਣ' ਮੁਹਿੰਮ ਆਰੰਭ
Published : Jun 26, 2020, 11:09 pm IST
Updated : Jun 26, 2020, 11:09 pm IST
SHARE ARTICLE
1
1

ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਕੋਰੋਨਾ ਵਿਰੁਧ 'ਪ੍ਰਣ' ਮੁਹਿੰਮ ਆਰੰਭ

ਚੰਡੀਗੜ੍ਹ, 26 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਕੂਲ ਸਿਖਿਆ ਵਿਭਾਗ ਦੇ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਵੀ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਆਰੰਭ ਦਿਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੋਸਟਰ ਅਤੇ ਸਕੈਚ ਬਣਾ ਕੇ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਪੋਸਟਰਾਂ ਵਿਚ ਕੋਰੋਨਾ ਮਹਾਂਮਾਰੀ ਵਿਰੁਧ 'ਮਿਸ਼ਨ ਫ਼ਤਿਹ' ਨੂੰ ਪੂਰੀ ਤਰ੍ਹਾਂ ਕਾਮਯਾਬ ਬਾਉਣ ਵਾਸਤੇ ਵਾਰ ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਕ ਦੂਰੀ ਬਣਾਈ ਰੱਖਣ, ਨਿਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਵਾ ਐਪ ਡਾਊਨਲੋਡ ਕਰਨ ਵਾਸਤੇ ਵੀ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਨਾਲ ਲੜਨ ਦਾ ਸੁਨੇਹਾ ਅਤੇ ਢੰਗ-ਤਰੀਕਾ ਹਰੇਕ ਵਿਅਕਤੀ ਤਕ ਵਧੀਆ ਤਰੀਕੇ ਨਾਲ ਪਹੁੰਚਾਇਆ ਜਾ ਸਕੇ। ਇਨ੍ਹਾਂ ਪੋਸਟਰਾਂ ਵਿਚ ਜ਼ਿਆਦਾ ਯੋਗਦਾਨ ਅਧਿਆਪਕਾਂ ਵਲੋਂ ਪਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਰਚਨਾਤਮਿਕਤਾ ਹਰੇਕ ਵਰਗ ਨੂੰ ਪ੍ਰਭਾਵਤ ਕਰ ਰਹੀ ਹੈ। ਅਧਿਆਪਿਕਾਂ ਵਲੋਂ 'ਮਿਸ਼ਨ ਫ਼ਤਿਹ' ਨੂੰ ਸਫ਼ਲ ਬਨਾਉਣ ਲਈ ਪ੍ਰਣ ਲੈਣ ਦੇ ਨਾਲ ਨਾਲ ਅਪਣੀਆਂ ਕਲਾਕ੍ਰਿਤਾਂ ਨਾਲ ਲੋਕਾਂ ਨੂੰ ਇਸ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸਕੂਲ ਸਿਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਅਧਿਆਪਕਾਂ, ਅਧਿਆਪਕਾਂ, ਲੈਕਚਰਾਰਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਮਲੇ ਨੂੰ ਇਸ 'ਪ੍ਰਣ'  ਮੁਹਿੰਮ ਦੇ ਨਾਲ-ਨਾਲ ਬੱਚਿਆਂ ਦੇ ਮਾਪਿਆਂ ਅਤੇ ਹੋਰਨਾਂ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿਚ ਵੀ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਕਰੋਨਾਂ ਨਾਲ ਲੜਨ ਅਤੇ ਇਸ ਤੋਂ ਬਚਣ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾ ਸਕੇ।

1
 

ਸਿਖਿਆ ਸਕੱਤਰ ਨੇ ਕਿਹਾ ਕਿ ਅਧਿਆਪਕਾਂ ਦਾ ਲੋਕਾਂ ਨਾਲ ਨੇੜੇ ਦਾ ਵਾਸਤਾ ਹੁੰਦਾ ਹੈ ਜਿਸ ਕਰ ਕੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣ ਦੀ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਜ਼ਿੰਮੇਵਾਰੀ ਹੋਰ ਵੀ ਸ਼ਿੱਦਤ ਨਾਲ ਨਿਭਾਉਣ ਦੀ ਅਪੀਲ ਕੀਤੀ।


ਗੌਰਤਲਬ ਹੈ ਕਿ ਇਸ ਸਮੇਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੰਦੇਨਜ਼ਰ ਜਾਗਰੂਕਤਾ ਮੁਹਿੰਮ ਅਤੇ ਹਰੇਕ ਨਾਗਰਿਕ ਵਲੋਂ ਸਰਕਾਰੀ ਹਦਾਇਤਾਂ ਨੂੰ ਮੰਨਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement