ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਸਰਕਾਰੀਆ
Published : Jun 26, 2020, 9:23 am IST
Updated : Jun 26, 2020, 9:23 am IST
SHARE ARTICLE
sukhbinder singh sarkaria
sukhbinder singh sarkaria

ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ

ਚੰਡੀਗੜ੍ਹ, 25 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ, ਪੰਜਾਬ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤਕ 45 ਫ਼ੀ ਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਦੇਸ਼-ਵਿਆਪੀ ਲਾਕਡਾਊਨ ਕਾਰਨ ਸਾਰੇ ਵਿਕਾਸ ਕਾਰਜ ਰੁਕ ਗਏ ਸਨ।

ਕੋਵਿਡ ਤੋਂ ਬਚਾਅ ਸਬੰਧੀ 'ਮਿਸ਼ਨ ਫ਼ਤਿਹ' ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪ੍ਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਹੈ। ਹੁਣ, ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਚਲ ਰਿਹਾ ਹੈ ਅਤੇ ਮੇਨ ਡੈਮ ਦਾ 45 ਫ਼ੀ ਸਦੀ ਕੰਮ ਪੂਰਾ ਕੀਤਾ ਜਾ ਚੁੱਕਾ ਹੈ।

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਭੰਡਾਰ ਦੀ ਭਰਾਈ ਸਾਲ 2022 ਦੇ ਅੱਧ ਤਕ ਸ਼ੁਰੂ ਹੋਣ ਦੀ ਉਮੀਦ ਜ਼ਾਹਰ ਕਰਦਿਆਂ ਸ. ਸਰਕਾਰੀਆ ਨੇ ਦਸਿਆ ਕਿ ਇਸ ਪ੍ਰਾਜੈਕਟ ਵਿਚ ਅਗਸਤ, 2023 ਤਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿਚ ਹੋਰ ਸੁਧਾਰ ਆਵੇਗਾ।

ਉਨ੍ਹਾਂ ਕਿਹਾ ਕਿ ਇਹ ਮਾਧੋਪੁਰ ਹੈੱਡ ਵਰਕਸ ਤੋਂ ਸ਼ੁਰੂ ਹੋਣ ਵਾਲੀ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ ਅਤੇ ਇਸ ਪ੍ਰਾਜੈਕਟ ਨਾਲ ਪੰਜਾਬ ਵਿਚ ਤਕਰੀਬਨ 5000 ਹੈਕਟੇਅਰ ਰਕਬੇ ਲਈ ਸਿੰਜਾਈ ਸਮਰੱਥਾ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਯੂ.ਬੀ.ਡੀ.ਸੀ. ਸਿਸਟਮ  ਅਧੀਨ ਇਸ ਪ੍ਰਾਜੈਕਟ ਨਾਲ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ।

FileFile

ਜ਼ਿਕਰਯੋਗ ਹੈ ਕਿ ਰਾਵੀ ਦਰਿਆ ਉਤੇ ਪਠਾਨਕੋਟ ਜ਼ਿਲ੍ਹੇ ਵਿਚ ਰਣਜੀਤ ਸਾਗਰ ਡੈਮ ਦੇ 11 ਕਿਲੋਮੀਟਰ ਦੇ ਡਾਊਨਸਟ੍ਰੀਮ ਅਤੇ ਮਾਧੋਪੁਰ ਹੈੱਡਵਰਕਸ ਦੇ 8 ਕਿਲੋਮੀਟਰ ਅੱਪਸਟ੍ਰੀਮ 'ਤੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਇਸ ਨਾਲ ਰਾਵੀ ਦਰਿਆ ਦੇ ਪਾਣੀ ਦਾ ਪਾਕਿਸਤਾਨ ਨੂੰ ਵਹਾਅ ਘਟੇਗਾ ਅਤੇ ਇਸ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹੋਵੇਗਾ।

ਚੀਫ਼ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਐਸ. ਕੇ. ਸਲੂਜਾ ਨੇ ਦਸਿਆ ਕਿ ਸ਼ਾਹਪੁਰਕੰਡੀ ਪਾਵਰ ਹਾਊਸਜ਼ ਵਿਚ 206 ਮੈਗਾਵਾਟ ਬਿਜਲੀ ਉਤਪਾਦਨ ਤੋਂ ਇਲਾਵਾ ਇਹ ਪ੍ਰਾਜੈਕਟ ਡਾਊਨਸਟ੍ਰੀਮ ਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗਾ। ਇਸ ਸਰਹੱਦੀ ਇਲਾਕੇ ਵਿਚ ਇਸ ਪ੍ਰਾਜੈਕਟ ਨਾਲ ਸੈਰ-ਸਪਾਟਾ ਸਮਰੱਥਾ ਪੈਦਾ ਹੋਵੇਗੀ ਅਤੇ ਲੋਕਾਂ ਦੀ ਸਮਾਜਕ ਅਤੇ ਆਰਥਕ ਸਥਿਤੀ ਵਿਚ ਸੁਧਾਰ ਹੋਵੇਗਾ। ਉਨ੍ਹਾਂ ਅੱਗੇ ਦਸਿਆ ਕਿ ਪਾਵਰ ਹਾਊਸਾਂ ਦੇ ਨਿਰਮਾਣ ਕਾਰਜਾਂ ਲਈ ਟੈਂਡਰ ਜਲਦੀ ਜਾਰੀ ਕੀਤੇ ਜਾਣਗੇ। ਪੀਐਸਪੀਸੀਐਲ ਨੇ ਪਾਵਰ ਹਾਊਸਜ਼ ਦੇ ਇਲੈਕਟ੍ਰੋਮਕੈਨਿਕਲ ਸਬੰਧੀ ਕਾਰਜਾਂ ਨੂੰ ਬੀ.ਐਚ.ਈ.ਐਲ. ਨੂੰ ਸੌਂਪ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement