
ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ: ਕਿਸਾਨ ਜਥੇਬੰਦੀਆਂ ( Farmers Protest) ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਬੈਰੀਕੇਡ ਤੋੜੇ ਗਏ।
Farmers Protest
ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ 'ਚ ਦਾਖ਼ਲ ਹੋਏ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ ਹਨ। ਇਥੇ ਦੱਸ ਦਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਹਨ।
Farmers Protest
ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ। ਇਸ ਦੇ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ।
Farmers Protest