ਮੁੱਖ ਮੰਤਰੀ ਵੱਲੋਂ ਬਿਨ੍ਹਾਂ ਕੱਟ ਕਿਸਾਨਾਂ ਨੂੰ 8 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਹੁਕਮ

By : GAGANDEEP

Published : Jun 26, 2021, 9:15 am IST
Updated : Jun 26, 2021, 9:31 am IST
SHARE ARTICLE
Capt. P.S.P.C.L. Asked to ensure eight hours power supply for farmers
Capt. P.S.P.C.L. Asked to ensure eight hours power supply for farmers

ਲੋੜ ਪੈਣ ’ਤੇ ਬਿਜਲੀ ਦੀ ਖ਼ਰੀਦ ਬਾਹਰੋਂ ਕਰਨ ਦੇ ਦਿਤੇ ਹੁਕਮ

ਚੰਡੀਗੜ੍ਹ (ਸੱਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( Captain Amarinder Singh) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ( Punjab State Power Corporation Limited) (ਪੀ.ਐਸ.ਪੀ.ਐਸ.ਐਲ.) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖ਼ਰੀਦਣ ਦੇ ਆਦੇਸ਼ ਦਿਤੇ ਹਨ ਤਾਕਿ ਬਿਜਾਈ ਦੇ ਚਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾ ਪੈਣ ਦਿਤਾ ਜਾਵੇ।

Punjab farmersPunjab farmers

ਸਾਉਣੀ ਦੇ ਚਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਂਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਿਪਟਿਆ ਜਾ ਸਕੇ।

Punjab farmersPunjab farmers

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Singh Badal)  ਜੋ ਮੀਟਿੰਗ ਵਿਚ ਹਾਜ਼ਰ ਸਨ, ਨੇ ਭਰੋਸਾ ਦਿਤਾ ਕਿ ਉਨ੍ਹਾਂ ਦਾ ਵਿਭਾਗ ਇਹ ਫ਼ੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ। ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੇ ਮੀਟਿੰਗ ਦੌਰਾਨ ਜਾਣਕਾਰੀ ਦਿਤੀ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਬੀਤੇ ਇਕ ਸਾਲ ਵਿਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰ ਕੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Manpreet BadalManpreet Badal

 

ਇਹ ਵੀ ਪੜ੍ਹੋ:  ਐਤਵਾਰ ਦੇ ਮੁਕੰਮਲ ਕਰਫ਼ਿਊ ਸਮੇਤ ਪੰਜਾਬ ਵਿਚ ਪਾਬੰਦੀਆਂ 30 ਜੂਨ ਤਕ ਵਧੀਆਂ

 

ਪੰਜਾਬ ਵਿਚ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ  ( Farmers) ਨੂੰ ਅੱਠ ਘੰਟੇ ਸਪਲਾਈ ਜਾਰੀ ਰੱਖਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਦੀ ਕਮੀ ਪੂਰੀ ਕਰਨ ਲਈ ਲੋੜ ਪੈਣ ਉਤੇ ਸੂਬੇ ਤੋਂ ਬਾਹਰੋਂ ਕਿਸੇ ਵੀ ਕੀਮਤ ਉਤੇ ਬਿਜਲੀ ਖ਼ਰੀਦਣ ਦੇ ਹੁਕਮ ਦਿਤੇ ਹਨ ਤਾਕਿ ਸਰਕਾਰ ਕਿਸਾਨਾਂ ਨਾਲ ਕੀਤੀ ਗਈ ਵਚਨਬੱਧਤਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ।

Moter Moter

ਇਹ ਵੀ ਪੜ੍ਹੋ - ਮੁੰਬਈ 'ਚ 2000 ਲੋਕਾਂ ਨੂੰ ਲਾਇਆ ਗਿਆ ਨਕਲੀ ਕੋਰੋਨਾ ਟੀਕਾ, 10 ਲੋਕ ਗ੍ਰਿਫਤਾਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement