ਕੈਪਟਨ ਨੇ ਪੀ.ਐਸ.ਪੀ.ਸੀ.ਐਲ. ਨੂੰ  ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ
Published : Jun 26, 2021, 7:18 am IST
Updated : Jun 26, 2021, 7:18 am IST
SHARE ARTICLE
image
image

ਕੈਪਟਨ ਨੇ ਪੀ.ਐਸ.ਪੀ.ਸੀ.ਐਲ. ਨੂੰ  ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ


ਲੋੜ ਪੈਣ 'ਤੇ ਬਿਜਲੀ ਦੀ ਖ਼ਰੀਦ ਬਾਹਰੋਂ ਕਰਨ ਦੇ ਦਿਤੇ ਹੁਕਮ


ਚੰਡੀਗੜ੍ਹ, 25 ਜੂਨ (ਸੱਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਐਸ.ਐਲ.) ਨੂੰ  ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ | ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖ਼ਰੀਦਣ ਦੇ ਆਦੇਸ਼ ਦਿਤੇ ਹਨ ਤਾਕਿ ਬਿਜਾਈ ਦੇ ਚਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾ ਪੈਣ ਦਿਤਾ ਜਾਵੇ |
ਸਾਉਣੀ ਦੇ ਚਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ  ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ  ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਨੂੰ  500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਂਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਿਪਟਿਆ ਜਾ ਸਕੇ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋ ਮੀਟਿੰਗ ਵਿਚ ਹਾਜ਼ਰ ਸਨ, ਨੇ ਭਰੋਸਾ ਦਿਤਾ ਕਿ ਉਨ੍ਹਾਂ ਦਾ ਵਿਭਾਗ ਇਹ ਫ਼ੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ | ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੇ ਮੀਟਿੰਗ ਦੌਰਾਨ ਜਾਣਕਾਰੀ ਦਿਤੀ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਬੀਤੇ ਇਕ ਸਾਲ ਵਿਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰ ਕੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਪੰਜਾਬ ਵਿਚ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ  ਅੱਠ ਘੰਟੇ ਸਪਲਾਈ ਜਾਰੀ ਰੱਖਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ  ਬਿਜਲੀ ਦੀ ਕਮੀ ਪੂਰੀ ਕਰਨ ਲਈ ਲੋੜ ਪੈਣ ਉਤੇ ਸੂਬੇ ਤੋਂ ਬਾਹਰੋਂ ਕਿਸੇ ਵੀ ਕੀਮਤ ਉਤੇ ਬਿਜਲੀ ਖ਼ਰੀਦਣ ਦੇ ਹੁਕਮ ਦਿਤੇ ਹਨ ਤਾਕਿ ਸਰਕਾਰ ਕਿਸਾਨਾਂ ਨਾਲ ਕੀਤੀ ਗਈ ਵਚਨਬੱਧਤਾ ਨਿਭਾ ਸਕੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ  ਬਿਜਲੀ ਸਪਲਾਈ ਵਿਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ |

SHARE ARTICLE

ਏਜੰਸੀ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement