
SIT ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁੱਛ ਗਿੱਛ ਕੀਤੀ।
ਚੰਡੀਗੜ੍ਹ: ਅੱਜ ਸੁਖਬੀਰ ਬਾਦਲ ਕੋਲੋਂ ਨਵੀਂ ਐੱਸਆਈਟੀ ਵੱਲੋਂ ਪੁੱਥਗਿੱਛ ਕੀਤੀ ਜਾ ਰਹੀ ਸੀ ਜੋ ਕਿ ਹੁਣ ਖ਼ਤਮ ਹੋ ਗਈ ਹੈ। ਚਾਰ ਘੰਟੇ ਤੱਕ ਚੱਲੀ ਇਸ ਲੰਬੀ ਪੁੱਛ ਗਿੱਛ ਦੌਰਾਨ SIT ਨੇ ਅਕਾਲੀ ਦੇ ਪ੍ਰਧਾਨ ਤੋਂ ਕਈ ਸੁਆਲ ਜਵਾਬ ਕੀਤੇ ਹਨ। SIT ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਪੁੱਛ ਗਿੱਛ ਕੀਤੀ।
kotkapura Golikand
ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਉਸ ਨੂੰ ਸੰਮਨ ਭੇਜਿਆ ਸੀ। ਸੁਖਬੀਰ ਬਾਦਲ ਨੂੰ 26 ਜੂਨ ਨੂੰ ਸੈਕਟਰ -32, ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈਡਕੁਆਰਟਰ ਆਉਣ ਲਈ ਕਿਹਾ ਗਿਆ ਸੀ। 2015 ਵਿਚ ਕੋਟਕਪੂਰਾ ਗੋਲੀ ਕਾਂਡ ਦੀ ਘਟਨਾ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸੀ।
Punjab Haryana High Court
ਦੱਸ ਦਈਏ ਕਿ ਇਸ ਗੋਲੀ ਕਾਂਡ ਦੀ ਘਟਨਾ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸੀ। ਮਈ ਵਿਚ ਬਣਾਈ ਗਈ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2015 ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਉਣ ਦਾ ਆਦੇਸ਼ ਕਿਸ ਨੇ ਦਿੱਤਾ ਸੀ। ਐਸਆਈਟੀ ਟੀਮ ਇਸ ਮਾਮਲੇ ਵਿਚ ਘਟਨਾ ਦੇ ਸਮੇਂ ਮੌਜੂਦ ਤਤਕਾਲੀ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ - ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 3 ਜੁਲਾਈ ਤੱਕ ਲੱਗੀ ਰੋਕ
SIT
ਜ਼ਿਕਰਯੋਗ ਹੈ ਕਿ ਐਸਆਈਟੀ ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ, ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਘਟਨਾ ਸਬੰਧੀ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ਵਿਖੇ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ - ਰਾਜ ਭਵਨ ਵੱਲ ਵੱਧ ਰਹੇ ਕਿਸਾਨਾਂ 'ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ
sukhbir Badal
ਇਸ ਪੁੱਛਗਿੱਛ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਣੇ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਵੀ ਬਾਦਲ ਦੀ ਰਿਹਾਇਸ਼ ‘ਤੇ ਮੌਜੂਦ ਰਹੇ। ਐਸਆਈਟੀ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ 16 ਜੂਨ ਨੂੰ ਆਉਣ ਲਈ ਕਿਹਾ ਸੀ ਪਰ ਸਿਹਤ ਖਰਾਬ ਹੋਣ ਕਾਰਨ ਉਹ ਨਹੀਂ ਪਹੁੰਚ ਸਕੇ। ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਬਾਦਲ ਨੇ ਐਸਆਈਟੀ ਦੀ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਜਾਂਚ ਨੂੰ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਦੱਸਿਆ।