ਰਾਜ ਭਵਨ ਵੱਲ ਵੱਧ ਰਹੇ ਕਿਸਾਨਾਂ 'ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ
Published : Jun 26, 2021, 3:20 pm IST
Updated : Jun 26, 2021, 3:27 pm IST
SHARE ARTICLE
Farmers Protest
Farmers Protest

"ਲੱਖ ਲਗਾ ਲਓ ਜ਼ੋਰ ਹੁਣ ਕਿਸਾਨਾਂ ਨੂੰ ਨਹੀਂ ਰੋਕ ਸਦੇ ਬੈਰੀਕੇਡ"

ਮੋਹਾਲੀ -  ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਿਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ।

Photo
 

ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ਨੂੰ ਦਾਖ਼ਲ ਹੋਏ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ ਹਨ। ਇਥੇ ਦੱਸ ਦਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਹਨ। ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ।

Photo

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ।  

Photo

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਕਨਵੀਨਰ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਕਿਸੇ ਦੇਰੀ ਤੋਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ।

Photo
 

ਉਨ੍ਹਾਂ ਕਿਹਾ ਕਿ ਗ਼ੈਰ ਸੰਵਿਧਾਨਕ ਤੌਰ 'ਤੇ ਪਾਸ ਕੀਤੇ ਗਏ ਇਹ ਕਾਨੂੰਨ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਸੰਘਰਸ਼ 7 ਮਹੀਨੇ ਦੀ ਥਾਂ ਸਤੰਬਰ ਮਹੀਨੇ ਤੱਕ ਚੱਲੇ ਪਰ ਕਿਸਾਨ ਦਿੱਲੀ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਤੋਂ ਬਗੈਰ ਵਾਪਸ ਨਹੀਂ ਪਰਤਣਗੇ। ਕਿਸਾਨਾਂ ਦੇ ਖਾਣ-ਪੀਣ ਲਈ ਇਥੇ ਬਕਾਇਦਾ ਕਈ ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਹੋਈਆਂ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਅਧਿਕਾਰੀ ਨੂੰ ਮੰਗ ਪੱਤਰ ਦੇ ਦਿੱਤਾ ਗਿਆ ਹੈ ਅਤੇ ਹੁਣ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਵਾਪਸ ਜਾਣ ਲਈ ਕਿਹਾ ਗਿਆ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement