ਜਦੋਂ ਕੇਜਰੀਵਾਲ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਫਾਰਮ ਹਾਊਸ 'ਚ ਆਰਾਮ ਫਰਮਾ ਰਹੇ ਸਨ-ਆਪ
Published : Jun 26, 2021, 4:43 pm IST
Updated : Jun 26, 2021, 4:43 pm IST
SHARE ARTICLE
Arvind Kejriwal and Captain Amarinder Singh
Arvind Kejriwal and Captain Amarinder Singh

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਕ ਏਜੰਡੇ ਦੇ ਤਹਿਤ ਕਾਂਗਰਸ ਤੇ ਭਾਜਪਾ ਮਿਲ ਕੇ ਕੇਜਰੀਵਾਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ।

ਚੰਡੀਗੜ੍ਹ: ਕਾਂਗਰਸ ਅਤੇ ਭਾਜਪਾ ਦੁਆਰਾ ਆਕਸੀਜਨ ਦੇ ਮਸਲੇ ਉਤੇ ਅਰਵਿੰਦ ਕੇਜਰੀਵਾਲ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Delhi Deputy Chief Minister Manish Sisodia) ਨੇ ਕਿਹਾ ਕਿ ਇਕ ਏਜੰਡੇ ਦੇ ਤਹਿਤ ਕਾਂਗਰਸ ਤੇ ਭਾਜਪਾ ਮਿਲ ਕੇ ਕੇਜਰੀਵਾਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਵਾਰੀ ਦੇ ਦੌਰਾਨ ਜਦੋਂ ਪੂਰਾ ਦੇਸ਼ ਇਸ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਸੀ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister of Delhi Arvind Kejriwal ) ਆਮ ਲੋਕਾਂ ਦੀ ਜਾਨ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਸਨ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਆਨੰਦ ਮਾਣ ਰਹੇ ਸਨ।

Manish SisodiaManish Sisodia

ਇਹ ਵੀ ਪੜ੍ਹੋ - ਰਾਜ ਭਵਨ ਵੱਲ ਵੱਧ ਰਹੇ ਕਿਸਾਨਾਂ 'ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਣ ਲਈ ਹੋਰ ਕੁਝ ਨਹੀਂ ਹੈ ਇਸ ਲਈ ਅਜਿਹੀਆਂ ਘਟੀਆ ਦਰਜੇ ਦੀਆਂ ਟਿੱਪਣੀਆਂ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ। ਸਿਸੋਦੀਆ ਨੇ ਕਿਹਾ ਜਿਸ ਫਰਜੀ ਰਿਪੋਰਟ ਨੂੰ ਆਧਾਰ ਬਣਾ ਕੇ ਭਾਜਪਾ ਤੇ ਕਾਂਗਰਸ ਆਮ ਜਨਤਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਅਸਲ ਵਿੱਚ ਅਜਿਹੀ ਕੋਈ ਰਿਪੋਰਟ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਇਕ ਏਜੰਡੇ ਦੇ ਤਹਿਤ ਆਮ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਦਾ ਯਤਨ ਕਰਨ ਵਾਲੀ ਕਾਂਗਰਸ (Congress) ਅਤੇ ਭਾਜਪਾ (BJPਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਹੁਣ ਉਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਝੂਠ  ਦੇ ਜਾਲ ਵਿਚ ਨਹੀ ਫਸਣਗੇ।

captain amrinder singhCaptain amrinder singh

ਇਹ ਵੀ ਪੜ੍ਹੋ - ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 3 ਜੁਲਾਈ ਤੱਕ ਲੱਗੀ ਰੋਕ 

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਾਢੇ ਚਾਰ ਸਾਲ ਤੋਂ ਵੱਖ ਵੱਖ ਮਾਫੀਆ ਤੋਂ ਪੀੜਤ ਰਹੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦਾ ਯਤਨ ਨਹੀਂ ਕੀਤਾ। ਆਪ ਆਗੂ ਨੇ ਕਿਹਾ ਕਿ ਕੋਰੋਨਾ ਵੈਕਸੀਨ (Covid vaccine) ਤੋਂ ਲੈ ਕੇ ਫਤਿਹ ਕਿੱਟਾਂ ਤੱਕ ਦੇ ਘੁਟਾਲੇ (Fateh Kits Scam) ਕਰਨ ਵਾਲੇ ਕਾਂਗਰਸ ਕਿਸ ਮੂੰਹ ਨਾਲ ਅਰਵਿੰਦ ਕੇਜਰੀਵਾਲ ਉੱਤੇ ਇਲਜ਼ਾਮ ਲਗਾ ਰਹੀ ਹੈ।  ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਕਸੀਜਨ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਕੋਲ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਉਨ੍ਹਾਂ ਦੇ ਕਾਂਗਰਸੀ ਮੋਦੀ ਖਿਲਾਫ ਇਕ ਵੀ ਸ਼ਬਦ ਨਹੀਂ ਬਦਲਣਗੇ ਕਿਉਂਕਿ ਉਨ੍ਹਾਂ ਦੇ ਹੱਕ ਚ ਕਾਂਗਰਸੀਆਂ ਦੀ ਕਮਾਨ ਹੈ।

PM narendra modiPM Modi

ਹੋਰ ਪੜ੍ਹੋ: ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਲਗਾਤਾਰ 4 ਘੰਟੇ ਹੋਏ ਸਵਾਲ

ਉਨ੍ਹਾਂ ਕਿਹਾ ਕਿ ਆਪਣੇ ਆਕਾ ਮੋਦੀ ਦੇ ਇਸ਼ਾਰਿਆਂ ਤੇ ਹੀ ਕਾਂਗਰਸੀ ਆਗੂ ਅਰਵਿੰਦ ਕੇਜਰੀਵਾਲ ਖਿਲਾਫ਼ ਬੇਬੁਨਿਆਦ ਇਲਜਾਮ ਲਗਾ ਰਹੇ ਹਨ। ਆਪ ਆਗੂ ਨੇ ਕਿਹਾ ਕਿ ਦੂਸਰਿਆਂ ਉੱਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਰੋਨਾ ਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਦੀ ਰਿਪੋਰਟ ਜਨਤਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਉਨ੍ਹਾਂ ਦੇ ਹਿੱਸੇ ਦੀ ਆਈ ਕੋਰੋਨਾ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਵੇਚਿਆ ਗਿਆ ਅਤੇ ਉਨ੍ਹਾਂ ਦੇ ਟੈਕਸ ਦੇ ਪੈਸੇ ਨਾਲ ਖ਼ਰੀਦੀ ਹੋਈ ਫਤਿਹ ਕਿੱਟ ਵਿੱਚ ਭ੍ਰਿਸ਼ਟਾਚਾਰ ਲਈ ਕੌਣ ਜ਼ਿੰਮੇਵਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement