'''ਆਪ' ਹਾਰ ਤੋਂ ਡਰਨ ਵਾਲੀ ਪਾਰਟੀ ਨਹੀਂ, ਅਸੀਂ ਪਿਛਲੇ ਸਮੇਂ 'ਚ ਬਹੁਤ ਸਾਰੀਆਂ ਹਾਰਾਂ-ਜਿੱਤਾਂ ਦੇਖੀਆਂ ਹਨ''
Published : Jun 26, 2022, 4:34 pm IST
Updated : Jun 26, 2022, 4:34 pm IST
SHARE ARTICLE
Malvinder Singh Kang
Malvinder Singh Kang

-ਬਹੁਤ ਸਖ਼ਤ ਮੁਕਾਬਲੇ ਵਿੱਚ ਹੋਈ ਸਾਡੀ ਹਾਰ, ਪਰ ਕਾਂਗਰਸ-ਅਕਾਲੀ-ਭਾਜਪਾ ਦੀ ਤਾਂ ਜ਼ਮਾਨਤ ਹੀ ਜ਼ਬਤ ਹੋ ਗਈ: ਮਲਵਿੰਦਰ ਕੰਗ

 

ਸੰਗਰੂਰ: ਸੰਗਰੂਰ ਉਪ ਚੋਣ ਦੇ ਨਤੀਜੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ, "ਅਸੀਂ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦੇ ਹਾਂ ਅਤੇ ਇਸਦਾ ਸਤਿਕਾਰ ਕਰਦੇ ਹਾਂ।" ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਇੱਕ ਬਹੁਤ ਹੀ ਸਖ਼ਤ ਮੁਕਾਬਲੇ ਵਿੱਚ ਹਾਰ ਗਏ।

 

 

Malvinder Singh Kang
Malvinder Singh Kang

 

ਕੰਗ ਨੇ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸਿਰਫ਼ 2% ਘਟਿਆ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜਮਾਨਤਾਂ ਜ਼ਬਤ ਹੋ ਗਈਆਂ।  ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। 2019 ਲੋਕ ਸਭਾ ਵਿੱਚ ਕਾਂਗਰਸ ਦੀ ਵੋਟ ਪ੍ਰਤੀਸ਼ਤਤਾ 27% ਸੀ, ਜੋ ਇਸ ਚੋਣ ਵਿੱਚ ਘਟ ਕੇ ਸਿਰਫ 11% ਰਹਿ ਗਈ ਹੈ। 2019 ਵਿੱਚ ਅਕਾਲੀ ਦਲ ਨੂੰ 24% ਵੋਟਾਂ ਮਿਲੀਆਂ ਸਨ ਜੋ ਹੁਣ ਘਟ ਕੇ ਸਿਰਫ਼ 6% ਰਹਿ ਗਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਨਤਾ ਨੇ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਹੀ ਮੂੰਹ ਮੋੜ ਲਿਆ ਹੈ।

 

Malvinder Singh Kang Malvinder Singh Kang

 

ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿੱਤ-ਹਾਰ ਤੋਂ ਘਬਰਾਉਣ ਵਾਲੀ ਪਾਰਟੀ ਨਹੀਂ ਹੈ। ਅਸੀਂ ਆਮ ਲੋਕਾਂ 'ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਪਾਰਟੀ ਨੇ ਪਹਿਲਾਂ ਵੀ ਅਜਿਹੀਆਂ ਕਈ ਹਾਰਾਂ ਅਤੇ ਜਿੱਤਾਂ ਦੇਖੀਆਂ ਹਨ। 2014 ਦੀਆਂ ਲੋਕ ਸਭਾ ਚੋਣਾਂ 'ਚ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਸੀ, ਪਰ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 70 ਵਿੱਚੋਂ 67 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਰੂਪ 'ਚ ਇੱਕੋ ਸੰਸਦ ਦੀ ਸੀਟ ਜਿੱਤੀ ਸੀ, ਪਰ 2020 ਵਿੱਚ ਮੁੜ ਦਿੱਲੀ ਵਿਧਾਨ ਸਭਾ ਚੋਣਾਂ ਅਤੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਇਤਿਹਾਸਿਕ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ।

 

 

 

Malvinder Singh Kang
Malvinder Singh Kang

ਕੰਗ ਨੇ ਕਿਹਾ ਕਿ ਪਾਰਟੀ ਸੰਗਰੂਰ ਉਪ ਚੋਣ ਦੇ ਨਤੀਜੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਅਸੀਂ ਇਸ ਦੀ ਸਮੀਖਿਆ ਕਰਾਂਗੇ ਅਤੇ ਇਸ 'ਤੇ ਵਿਚਾਰ ਕਰਾਂਗੇ। ‘ਆਪ’ ਆਗੂ ਨੇ ਜ਼ਿਮਨੀ ਚੋਣਾਂ ਵਿੱਚ ਘੱਟ ਵੋਟਿੰਗ ਨੂੰ ਹਾਰ ਦਾ ਵੱਡਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਅਤੇ ਅੱਤ ਦੀ ਗਰਮੀ ਕਾਰਨ ਲੱਖਾਂ ਲੋਕਾਂ ਨੇ ਵੋਟ ਨਹੀਂ ਪਾਈ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਤੋਂ ਸਬਕ ਸਿੱਖਾਂਗੇ ਅਤੇ ਭਵਿੱਖ ਵਿੱਚ ਪੰਜਾਬ ਦੇ ਲੋਕਾਂ ਲਈ ਹੋਰ ਮਿਹਨਤ ਨਾਲ ਕੰਮ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement