
ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
67 ਸਾਲ ਦੀ ਉਮਰ 'ਚ ਦਲਬੀਰ ਕੌਰ ਨੇ ਲਏ ਆਖਰੀ ਸਾਹ
ਭਿੱਖੀਵਿੰਡ : ਪਾਕਿਸਤਾਨ ਦੀ ਜੇਲ੍ਹ ਵਿੱਚ ਜਾਨ ਗਵਾਉਣ ਵਾਲੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ ਹੋ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਏ।
Dalbir Kaur
ਦੱਸ ਦੇਈਏ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਜਾਨ ਗਈ ਹੈ। ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ 1991 ਵਿੱਚ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ ਅਤੇ 2013 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਦਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ।