
ਲੱਖਾ ਸਿਧਾਣਾ ਨੇ ਵੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿਚ ਥਾਪੀ ਮਾਰੀ ਹੈ।
ਸੰਗਰੂਰ -ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਜਿੱਤ ਗਏ ਹਨ। ਮਾਨ ਦੀ ਜਿੱਤ 'ਤੇ ਜਿੱਥੇ ਲੋਕ ਜਸ਼ਨ ਮਨਾ ਰਹੇ ਹਨ ਉੱਥੇ ਹੀ ਬਜ਼ੁਰਗਾਂ ਨੇ ਪੱਟ 'ਤੇ ਥਾਪੀ ਮਾਰ ਕੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਹੈ। ਸਿਮਰਨਜੀਤ ਮਾਨ ਦਾ ਹਰ ਸਮਰਥਕ ਖੁਸ਼ੀ ਮਨਾ ਰਿਹਾ ਹੈ ਤੇ ਲੱਡੂ ਵੀ ਵੰਡੇ ਗਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਲੱਖਾ ਸਿਧਾਣਾ ਨੇ ਵੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿਚ ਥਾਪੀ ਮਾਰੀ ਹੈ।
ਜ਼ਿਕਰਯੋਗ ਹੈ ਕਿ ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਕੋਲੋਂ 5822 ਵੋਟਾਂ ਨਾਲ ਹਾਰ ਗਿਆ ਹੈ। ਸਿਮਰਨਜੀਤ ਮਾਨ ਨੂੰ 253154 ਵੋਟਾਂ, ਗੁਰਮੇਲ ਸਿੰਘ ਨੂੰ 247332, ਕਾਂਗਰਸ ਦੇ ਦਲਵੀਰ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।
ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਗਈ ਹੈ।