
ਕਿਹਾ- ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਹਰਾ ਮਾਰਨ ਵਾਲਿਆਂ ਦਾ ਧੰਨਵਾਦ
ਲੁਧਿਆਣਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਅਸੀਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਹਰਾ ਮਾਰਿਆ ਅਤੇ ਸਾਡੇ ਹੱਕ ਵਿਚ ਵੋਟਾਂ ਪਾਈਆਂ। ਉਹਨਾਂ ਕਿਹਾ ਕਿ ਵੀਰ ਜੀ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਜਾਰੀ ਰਹੇਗਾ।
ਕਮਲਦੀਪ ਕੌਰ ਰਾਜੋਆਣਾ ਨੇ ਲਿਖਿਆ, “ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਮੈਂ ਤਾਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇੱਕ ਕੜੀ ਸਨ”।
ਉਹਨਾਂ ਅੱਗੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਨੇ ਇਸ ਸੰਘਰਸ਼ ਲਈ ਸਾਨੂੰ ਮੰਚ ਦਿੱਤਾ, ਇਸ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦਾ ਅਤੇ ਉਹਨਾਂ ਲੋਕਾਂ ਦਾ ਧੰਨਵਾਦ ਕਰਦੇ ਹਾਂ ਜਿੰਨ੍ਹਾਂ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਹਰਾ ਮਾਰਿਆ ਅਤੇ ਸਾਡੇ ਹੱਕ ਵਿੱਚ ਵੋਟਾਂ ਪਾਈਆਂ। ਵੀਰ ਜੀ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਤਾਂ ਜਾਰੀ ਰਹੇਗਾ”।