ਨਵਨੀਤ ਰਾਣਾ ਨੇ ਮਹਾਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਮੰਗ
Published : Jun 26, 2022, 12:13 am IST
Updated : Jun 26, 2022, 12:13 am IST
SHARE ARTICLE
image
image

ਨਵਨੀਤ ਰਾਣਾ ਨੇ ਮਹਾਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਮੰਗ

ਨਾਗਪੁਰ, 25 ਜੂਨ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁਧ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਦੇ ਵਿਦਰੋਹ ਅਤੇ ਕੁੱਝ ਬਾਗ਼ੀ ਵਿਧਾਇਕਾ ਦੇ ਦਫ਼ਤਰਾਂ ’ਤੇ ਹਮਲੇ ਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦਰਮਿਆਨ ਅਮਰਾਵਤੀ ਤੋਂ ਆਜ਼ਾਦ ਲੋਕ ਸਭਾ ਮੈਂਬਰ ਨਵਨੀਤ ਰਾਣਾ ਨੇ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ ਲਾਇਆ ਜਾਣਾ ਚਾਹੀਦਾ ਹੈ, ਤਾਂ ਕਿ ਊਧਵ ਠਾਕਰੇ ਦੀ ਗੁੰਡਾਗਰਦੀ ਬੰਦ ਹੋਵੇ ਅਤੇ ਮਹਾਰਾਸ਼ਟਰ ਦੇ ਲੋਕਾਂ ਦੀ ਇਸ ਤੋਂ ਸੁਰੱਖਿਆ ਕੀਤੀ ਜਾ ਸਕੇ।
ਵੀਡੀਉ ਸੰਦੇਸ਼ ’ਚ ਰਾਣਾ ਨੇ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਉਨ੍ਹਾਂ ਸਾਰੇ ਵਿਧਾਇਕਾਂ ਦੇ ਪ੍ਰਵਾਰਾਂ ਦੀ ਸੁਰੱਖਿਆ ਕਰਨ ਦੀ ਬੇਨਤੀ ਕਰਨਾ ਚਾਹੁੰਦੀ ਹਾਂ, ਜੋ ਸ਼ਿਵ ਸੈਨਾ ਸਮੂਹ ’ਚ ਗਏ ਹਨ, ਜਿਸ ਦੀ ਅਗਵਾਈ ਏਕਨਾਥ ਸ਼ਿੰਦੇ ਕਰ ਰਹੇ ਹਨ। ਦਸਣਯੋਗ ਹੈ ਕਿ ਨਵਨੀਤ ਰਾਣਾ ਅਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ, ਊਧਵ ਠਾਕਰੇ ਦੇ ਆਲੋਚਕ ਹਨ ਅਤੇ ਉਨ੍ਹਾਂ ਨੇ ਅਪ੍ਰੈਲ ’ਚ ਐਲਾਨ ਕੀਤਾ ਸੀ ਕਿ ਉਹ ਮੁੰਬਈ ਦੇ ਬਾਂਦਰਾ ਸਥਿਤ ਸ਼ਿਵ ਸੈਨਾ ਮੁਖੀ ਦੇ ਨਿਜੀ ਘਰ ‘ਮਾਤੋਸ਼੍ਰੀ’ ਦੇ ਸਾਹਮਣੇ ਹਨੂੰਮਾਨ ਚਾਲੀਸਾ ਦਾ ਪਾਠ ਕਰਨਗੇ। ਜੋੜੇ ਨੂੰ 23 ਅਪ੍ਰੈਲ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਮਈ ਦੀ ਸ਼ੁਰੂਆਤ ’ਚ ਉਨ੍ਹਾਂ ਨੂੰ ਜਮਾਨਤ ’ਤੇ ਰਿਹਾਅ ਕਰ ਦਿਤਾ ਗਿਆ ਸੀ। ਜ਼ਿਕਰਯੋਗ ਹੈ ਕਿ ਏਕਨਾਥ ਸ਼ਿੰਦੇ ਅਤੇ ਵੱਡੀ ਗਿਣਤੀ ’ਚ ਵਿਧਾਇਕਾਂ ਨੇ 21 ਜੂਨ ਨੂੰ ਊਧਵ ਠਾਕਰੇ ਵਿਰੁਧ ਬਗਾਵਤ ਦਾ ਝੰਡਾ ਬੁਲੰਦ ਕੀਤਾ ਸੀ। ਬਾਗ਼ੀ ਸਮੂਹ ਦੀ ਮੁੱਖ ਮੰਗ ਹੈ ਕਿ ਸ਼ਿਵ ਸੈਨਾ ਸੱਤਾਧਾਰੀ ਮਹਾਵਿਕਾਸ ਅਘਾੜੀ (ਐਮਵੀਏ) ਤੋਂ ਖੁਦ ਨੂੰ ਵੱਖ ਕਰੇ, ਜਿਸ ’ਚ ਰਾਕਾਂਪਾ ਅਤੇ ਕਾਂਗਰਸ ਸ਼ਾਮਲ ਹਨ।     (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement