ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

By : GAGANDEEP

Published : Jun 26, 2023, 3:41 pm IST
Updated : Jun 26, 2023, 3:44 pm IST
SHARE ARTICLE
photo
photo

ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ।
ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤੈਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਕਰਨ ਲਈ ਵਰਤੀ ਜਾਣ ਵਾਲੀ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਵਿਧਾਨ ਸਭਾ ਦੇ ਰੀਜਨਲ ਹਾਲ ਵਿੱਚ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਗਲਾ ਸੈਸ਼ਨ ਇਸ ਗੱਲੋਂ ਨਿਵੇਕਲਾ ਅਤੇ ਪਹਿਲਾ ਹੋਵੇਗਾ ਜਿਸ ਦਾ ਸਾਰਾ ਕੰਮਕਾਜ ਇਲੈਕਟ੍ਰਾਨਿਕ ਵਿਧੀ ਰਾਹੀਂ ਕੀਤਾ ਜਾਵੇਗਾ। ਸ੍ਰੀ ਖਟਾਣਾ ਨੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨੋਡਲ ਅਧਿਕਾਰੀਆਂ ਨੂੰ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਹੋਣ ਨਾਲ ਜਿੱਥੇ ਸਮੂਹ ਵਿਭਾਗਾਂ ਦੇ ਸਮੇਂ ਦੀ ਬੱਚਤ ਹੋਵੇਗੀ, ਉਥੇ ਇਹ ਪਹਿਲ ਸਰਕਾਰ ਦੇ ਵਾਤਾਵਰਣ ਸੰਭਾਲ ਦੇ ਉਪਰਾਲਿਆਂ ਵਿੱਚ ਵੀ ਸਹਾਈ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement