ਫਿਰੋਜ਼ਪੁਰ ਜੇਲ੍ਹ 'ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ: ਹਵਾਲਾਤੀ ਕੋਲੋਂ 23 ਗ੍ਰਾਮ ਭੂਰਾ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ
Published : Jun 26, 2023, 11:37 am IST
Updated : Jun 26, 2023, 11:37 am IST
SHARE ARTICLE
photo
photo

ਪੁਲਿਸ ਨੇ ਦਰਜ ਕੀਤੀ ਐਫ.ਆਈ.ਆਰ

 

ਫਿਰੋਜ਼ਪੁਰ : ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ 'ਚ ਬੰਦ ਲਾਕਅੱਪ 'ਚੋਂ 2 ਮੋਬਾਇਲ ਫੋਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਸਿਟੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਹਵਾਲਾਤੀਆਂ ਸਮੇਤ ਅਣਪਛਾਤੇ ਮੁਲਜ਼ਮਾਂ ਵਿਰੁਧ ਕੇਸ ਦਰਜ ਕਰ ਲਿਆ ਹੈ। ਫਿਰੋਜ਼ਪੁਰ ਸਿਟੀ ਥਾਣੇ ਦੇ ਏ.ਐਸ.ਆਈ ਗੁਰਮੇਲ ਸਿੰਘ ਨੇ ਦਸਿਆ ਕਿ ਥਾਣਾ ਕੈਨਾਲ ਕਲੋਨੀ ਫਿਰੋਜ਼ਪੁਰ ਦੇ ਹਾਲ ਵਾਸੀ ਹਵਾਲਾਤੀ ਅਮਨ ਕੁਮਾਰ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਫਿਰੋਜ਼ਪੁਰ ਸਿਟੀ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲਜੀਤ ਸਿੰਘ ਨੇ ਦਸਿਆ ਹੈ ਕਿ ਉਹ ਜੇਲ ਮੁਲਾਜ਼ਮਾਂ ਦੇ ਨਾਲ ਬਲਾਕ ਨੰਬਰ 2 ਦੀ ਬੈਰਕ ਨੰਬਰ 3 ਦੀ ਤਲਾਸ਼ੀ ਕਰ ਰਹੇ ਸਨ। ਇਸ ਦੌਰਾਨ ਹਵਾਲਾਤੀ ਅਮਨ ਕੋਲੋਂ ਇੱਕ ਟੱਚ ਸਕਰੀਨ ਫ਼ੋਨ ਬਰਾਮਦ ਹੋਇਆ। ਇਸ ਤੋਂ ਬਾਅਦ ਬੈਰਕ ਦੇ ਪਿਛਲੇ ਹਿੱਸੇ ਵਿਚ ਤਲਾਸ਼ੀ ਦੌਰਾਨ ਇੱਕ ਹੋਰ ਟੱਚ ਮੋਬਾਈਲ ਫੋਨ ਬਰਾਮਦ ਹੋਇਆ।

ਦੂਜੇ ਮਾਮਲੇ ਵਿਚ ਸਹਾਇਕ ਜੇਲ ਸੁਪਰਡੈਂਟ ਜਸਵੀਰ ਸਿੰਘ ਨੇ ਦਸਿਆ ਹੈ ਕਿ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਵਿਚ ਤਲਾਸ਼ੀ ਦੌਰਾਨ ਜ਼ਮੀਨ ਹੇਠਾਂ ਛੁਪਾ ਕੇ ਰੱਖਿਆ ਗਿਆ 23 ਗ੍ਰਾਮ ਭੂਰਾ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਵਾਂ ਮਾਮਲਿਆਂ 'ਚ ਬਰਾਮਦ ਹੋਏ ਸਾਮਾਨ ਨੂੰ ਜ਼ਬਤ ਕਰਨ ਤੋਂ ਬਾਅਦ ਜੇਲ ਪ੍ਰਸ਼ਾਸਨ ਵਲੋਂ ਸਿਟੀ ਪੁਲਿਸ ਨੂੰ ਸ਼ਿਕਾਇਤ ਦਿਤੀ ਗਈ ਸੀ, ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement