ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ

By : GAGANDEEP

Published : Jun 26, 2023, 3:58 pm IST
Updated : Jun 26, 2023, 4:41 pm IST
SHARE ARTICLE
DR BALBIR SINGH
DR BALBIR SINGH

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ: ਡਾ. ਬਲਬੀਰ ਸਿੰਘ ਨੇ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਕੀਤੀ ਅਪੀਲ

 

ਚੰਡੀਗੜ੍ਹ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਕਰਵਾਏ ਸਮਾਗਮ ਦੌਰਾਨ 'ਸੇ ਯੈੱਸ ਟੂ ਲਾਈਫ, ਨੋ ਟੂ ਡਰੱਗਜ਼' ਦੇ ਸੰਦੇਸ਼ ਨਾਲ ਸੰਸਾਰ ਭਰ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸੈਂਕੜੇ ਲੋਕਾਂ ਨਾਲ ਮਿਲ ਕੇ ਸਹੁੰ ਚੁੱਕੀ। ਇਹ ਸਮਾਗਮ ਅੱਜ ਇੱਥੇ ਸੁਖਨਾ ਝੀਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ।

ਸਿਹਤ ਮੰਤਰੀ ਨੇ ਕੌਮਾਂਤਰੀ ਨਿਸ਼ਾਨੇਬਾਜ਼ ਗੌਰੀ ਸ਼ੇਰੋਂ, ਅਕਾਲ ਨਸ਼ਾ ਛੁਡਾਊ ਕੇਂਦਰਾਂ ਦੇ ਡਾਇਰੈਕਟਰ ਡਾ. (ਕਰਨਲ) ਰਜਿੰਦਰ ਸਿੰਘ ਅਤੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਦੇ ਨਾਲ ਵਿਆਪਕ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ, ਸਟਾਫ਼ ਅਤੇ ਆਮ ਲੋਕਾਂ ਸਮੇਤ ਲਗਭਗ 300 ਪ੍ਰਤੀਯੋਗੀਆਂ ਨੇ 20 ਫੁੱਟ ਦੇ ਕੈਨਵਸ 'ਤੇ ਆਪਣੇ ਰੰਗ-ਬਿਰੰਗੇ ਹੱਥਾਂ ਦੇ ਛਾਪ ਛੱਡੇ। ਇਹ ਪ੍ਰਤੀਕਾਤਮਕ ਸੰਕੇਤ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਇਕਜੁੱਟ ਹੋਣ ਅਤੇ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਖ਼ਤਮ ਕਰਨ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਨਸ਼ਿਆਂ ਨੂੰ ਗਹਿਰਾ ਜਾਲ ਕਰਾਰ ਦਿੰਦਿਆਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਨਾਲ ਲੋਕ ਖਾਸ ਕਰਕੇ ਨੌਜਵਾਨ ਅਤੇ ਸਕੂਲੀ ਬੱਚੇ ਨਸ਼ਿਆਂ ਦੇ ਜਾਲ ਵਿਚ ਫਸਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਜ਼ਿਆਦਾ ਸਮਾਂ ਨਹੀਂ ਬਿਤਾਉਂਦੇ ਜਿਸ ਕਾਰਨ ਉਹ ਡਿਪਰੈਸ਼ਨ ਅਤੇ ਚਿੰਤਾ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜਕਲ ਮਾਪੇ ਆਪਣੇ ਬੱਚਿਆਂ ਨੂੰ ਗੈਜੇਟਸ ਅਤੇ ਫੈਂਸੀ ਵਾਹਨਾਂ ਸਮੇਤ ਸਾਰੀਆਂ ਐਸ਼ੋ-ਆਰਾਮ ਦੀਆਂ ਸਹੂਲਤਾਂ ਤਾਂ ਦੇ ਦਿੰਦੇ ਹਨ, ਪਰ ਉਹ ਉਨ੍ਹਾਂ ਨਾਲ ਵਧੀਆ ਸਮਾਂ ਨਹੀਂ ਬਿਤਾਉਂਦੇ ਜੋ ਕਿ ਗਲਤ ਰਵੱਈਆ ਹੈ।

ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਇਕੱਠੇ ਬੈਠ ਕੇ ਖਾਣਾ ਖਾਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖ ਸਮਾਜਿਕ ਪ੍ਰਾਣੀ ਹੈ, ਜਿਸ ਨੂੰ ਪੈਸੇ ਅਤੇ ਐਸ਼ੋ-ਆਰਾਮ ਦੀਆਂ ਸਹੂਲਤਾਂ ਤੋਂ ਜ਼ਿਆਦਾ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਜ਼ਰੂਰਤ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਨਸ਼ੇ ਦੇ ਆਦੀਆਂ ਜਾਂ ਨਸ਼ਾ ਪੀੜਤ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਾਂ, ਤਾਂ ਸਾਨੂੰ ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਅਤੇ ਉਹਨਾਂ ਨੂੰ ਮੈਡੀਟੇਸ਼ਨ, ਕਸਰਤ ਜਾਂ ਯੋਗਾ ਕਰਨ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

ਡਾ. (ਕਰਨਲ) ਰਜਿੰਦਰ ਸਿੰਘ, ਜੋ ਕਿ ਉੱਘੇ ਸਮਾਜ ਸੇਵੀ ਅਤੇ ਮਨੋਵਿਗਿਆਨੀ ਵੀ ਹਨ, ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਦਵਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਸ਼ਮੂਲੀਅਤ ਲਈ ਸਾਰੇ ਭਾਗੀਦਾਰਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇੱਕ ਮਾਈਮ ਐਕਟ ਪੇਸ਼ ਕੀਤਾ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement