ਪੰਜਾਬ 'ਚ ਸਮੇਂ ਤੋਂ ਪਹਿਲਾਂ ਪੁੱਜੀ ਮਾਨਸੂਨ : ਤਾਪਮਾਨ 'ਚ 3.3 ਡਿਗਰੀ ਦੀ ਗਿਰਾਵਟ, 5 ਦਿਨ ਮੀਂਹ ਦਾ ਅਲਰਟ
Published : Jun 26, 2023, 5:30 pm IST
Updated : Jun 26, 2023, 5:30 pm IST
SHARE ARTICLE
photo
photo

ਅੰਮ੍ਰਿਤਸਰ 'ਚ 113.2ਐਮ.ਐਮ. ਬਾਰਿਸ਼

 

ਅੰਮ੍ਰਿਤਸਰ : ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮਾਨਸੂਨ ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਗਿਆ ਹੈ। 26 ਜੂਨ ਨੂੰ ਜਾਰੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸੂਨ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿਚ ਪਹੁੰਚ ਗਿਆ ਹੈ ਅਤੇ ਮਾਨਸੂਨ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ ਸਭ ਤੋਂ ਵੱਧ 113.2 ਐਮਐਮ ਬਾਰਿਸ਼ ਦਰਜ ਕੀਤੀ ਗਈ। ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ 92.6 ਐਮ.ਐਮ. ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ। 15 ਜੂਨ ਨੂੰ ਅੰਮ੍ਰਿਤਸਰ ਵਿਚ 112.2 ਐਮ.ਐਮ. ਮੀਂਹ ਪਿਆ। ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ। ਪਰ ਹੁਣ ਬਾਰਿਸ਼ ਨੇ ਦੂਜੀ ਵਾਰ ਰਿਕਾਰਡ ਤੋੜ ਦਿਤਾ ਹੈ।

ਅੰਮ੍ਰਿਤਸਰ ਤੋਂ ਇਲਾਵਾ ਪਠਾਨਕੋਟ ਵਿਚ 14.1 ਐਮ.ਐਮ., ਫਰੀਦਕੋਟ ਵਿਚ 24.8 ਐਮ.ਐਮ., ਗੁਰਦਾਸਪੁਰ ਵਿਚ 26.7 ਐਮ.ਐਮ., ਫਿਰੋਜ਼ਪੁਰ ਵਿਚ 16 ਐਮ.ਐਮ. ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਅਤੇ ਮੋਹਾਲੀ 'ਚ ਵੀ ਮੀਂਹ ਪਿਆ ਹੈ।

ਮਾਝਾ ਖੇਤਰ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿਚ ਤਾਪਮਾਨ ਵਿਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ। ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਅੱਜ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement