ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
Published : Jun 25, 2023, 1:37 pm IST
Updated : Jun 26, 2023, 9:50 am IST
SHARE ARTICLE
Newly appointed Jathedar of Takht Sri Kesgarh Sahib Giani Sultan Singh today took charge
Newly appointed Jathedar of Takht Sri Kesgarh Sahib Giani Sultan Singh today took charge

ਸਮਾਗਮ ’ਚ ਜਥੇਦਾਰਾਂ, ਸ਼੍ਰੋਮਣੀ ਕਮੇਟੀ ਪ੍ਰਧਾਨ, ਪੰਥਕ ਜਥੇਬੰਦੀਆਂ ਸਮੇਤ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜਿ੍ਹਆ।

ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿਤੀ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬਾਬਾ ਮਲੂਕ ਸਿੰਘ

ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਜਸਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਗੁਰਦਿਆਲ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਮੇਤ ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਪੰਥਕ ਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਤੇ ਸਿਰੋਪਾਉ ਭੇਟ ਕੀਤੇ। 

ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਘੁਸਪੈਠ ਕਰ ਕੇ ਭਰਾ ਮਾਰੂ ਜੰਗ ਕਰਵਾਉਣ ਦੇ ਰਾਹ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਮਾਂ ਸੰਗਤ ਤੇ ਖ਼ਾਸਕਰ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਦਾ ਹੈ। ਉਨ੍ਹਾਂ ‘ਜਥੇਦਾਰ’ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਆਪ ਸ਼ਾਮਲ ਹੋ ਕੇ ਅਗਵਾਈ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੋੜਣ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ਸੇਵਾ ਸੰਭਾਲ ਸਮਾਗਮ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਭੇਟ ਕਰਨ ਵਾਲਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਢ, ਸ. ਸਰਵਣ ਸਿੰਘ ਕੁਲਾਰ, ਸ. ਚਰਨਜੀਤ ਸਿੰਘ ਕਾਲੇਵਾਲ ਆਦਿ ਸ਼ਾਮਲ ਸਨ।

 

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement