ਮੁੱਖ ਮੰਤਰੀ ਵਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ

By : KOMALJEET

Published : Jun 26, 2023, 7:30 pm IST
Updated : Jun 26, 2023, 7:30 pm IST
SHARE ARTICLE
CM Bhagwant Mann
CM Bhagwant Mann

ਜ਼ਿਲ੍ਹਾ ਪੱਧਰ ਉਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀਆਂ’

ਚੰਡੀਗੜ੍ਹ : ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਜਿਸ ਵਿਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ।

ਅੱਜ ਇਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਸਰਕਾਰ ਮਿਲਣੀ’ ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਸਰਕਾਰ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ :  ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਜੋਗਾ ਅਦਾਲਤ 'ਚ ਪੇਸ਼, ਮਾਨਸਾ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ 

ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫ਼ੀ ਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਦਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰ ਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫ਼ੈਸਲਾ ਲਿਆ ਹੈ।

ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement