ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ 'ਚ ਈ-ਆਟੋ ਸੇਵਾ ਸ਼ੁਰੂ ਕਰੇਗੀ : ਮੁੱਖ ਮੰਤਰੀ

By : KOMALJEET

Published : Jun 26, 2023, 6:37 pm IST
Updated : Jun 26, 2023, 6:37 pm IST
SHARE ARTICLE
Punjab News
Punjab News

ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ

ਸੂਬੇ ਵਿਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ


ਚੰਡੀਗੜ੍ਹ : ਸੂਬੇ ਵਿਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਚੁਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿਚ ਵੀ ਕਾਫੀ ਸਹਾਈ ਸਿੱਧ ਹੋਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰ ਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ :  ਕੇਂਦਰ ਵਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ : ਹਰਜੋਤ ਬੈਂਸ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਨੇ ਵੱਖ-ਵੱਖ ਸ਼ਹਿਰਾਂ ਵਿਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫ਼ੀ ਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ 'ਤੇ ਕੰਮ ਇਸ ਸਾਲ ਅਗਸਤ ਤਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement