ਪੰਜਾਬ ਸਰਕਾਰ ਵਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫ਼ੈਸਲਾ: ਹਰਪਾਲ ਸਿੰਘ ਚੀਮਾ

By : KOMALJEET

Published : Jun 26, 2023, 5:23 pm IST
Updated : Jun 26, 2023, 5:23 pm IST
SHARE ARTICLE
Cabinet Minister Harpal Singh Cheema
Cabinet Minister Harpal Singh Cheema

10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰ ਕੇ 20,000 ਰੁਪਏ ਸਾਲਾਨਾ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫ਼ਰਜ਼ ਬਣਦਾ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਾ ਤਾਂ ਕਿਸੇ ਚੈਨਲ ਦੀ ਅਤੇ ਨਾ ਹੀ ਸਰਕਾਰ ਦੀ ਮਲਕੀਅਤ ਹੈ : ਕਿਰਨਜੋਤ ਕੌਰ

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵਲੋਂ ਮੰਜੂਰੀ ਦੇ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।

ਇਥੇ ਜ਼ਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫ਼ੌਜ ਵਿਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement