ਬਠਿੰਡਾ ਦੀ ਰਾਧਿਕਾ ਸ਼ਰਮਾ ਨੇ ਬਣਾਇਆ ਗਿੰਨੀਜ਼ ਵਰਲਡ ਰਿਕਾਰਡ, ਇਕ ਉਂਗਲੀ ਨਾਲ ਸੱਭ ਤੋਂ ਤੇਜ਼ ਰਫ਼ਤਾਰ ਨਾਲ ਟਾਈਪ ਕੀਤੀ ਅੰਗਰੇਜ਼ੀ ਵਰਣਮਾਲਾ
Published : Jun 26, 2023, 7:55 am IST
Updated : Jun 26, 2023, 7:55 am IST
SHARE ARTICLE
Radhika Sharma of Bathinda created a Guinness World Record
Radhika Sharma of Bathinda created a Guinness World Record

ਰਾਧਿਕਾ ਸ਼ਰਮਾ ਨੇ ਇਹ ਵਿਲੱਖਣ ਗਿੰਨੀਜ਼ ਵਰਲਡ ਰਿਕਾਰਡ ਅਪਣੇ ਪਿਤਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਹੈ, ਜੋ ਪੰਜਾਬ ਸਰਕਾਰ ਦੇ ਸਿਹਤ ਤੇ ਪ੍ਰਵਾਰ ਭਲਾਈ ਵਿਭਾਗ ਵਿਚ ਤਾਇਨਾਤ ਹਨ।

ਚੰਡੀਗੜ੍ਹ (ਭੁੱਲਰ) : ਰਾਧਿਕਾ ਸ਼ਰਮਾ ਨੇ ਟੱਚਸਕਰੀਨ ਮੋਬਾਈਲ ਫ਼ੋਨ ਉਪਰ ਹੱਥ ਦੀ ਸਿਰਫ਼ ਇਕ ਉਂਗਲੀ ਨਾਲ ਏ ਤੋਂ ਜ਼ੈਡ ਤੱਕ ਅੰਗਰੇਜ਼ੀ ਵਰਣਮਾਲਾ ਸੱਭ ਤੋਂ ਤੇਜ਼ ਰਫ਼ਤਾਰ ਅਤੇ ਸੱਭ ਤੋਂ ਘੱਟ ਸਮੇਂ 4.57 ਸੈਕਿੰਡ ਵਿਚ ਟਾਈਪ ਕਰ ਕੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਕਸਬਾ ਫੂਲ ਟਾਊਨ (ਰਾਮਪੁਰਾ ਫੂਲ) ਨਾਲ ਸਬੰਧਤ ਹੈ ਅਤੇ ਉਹ ਚੰਡੀਗੜ੍ਹ ਦੇ ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ।

ਹਾਲਾਂਕਿ ਉਸ ਨੇ ਇਹ ਰਿਕਾਰਡ 15 ਜਨਵਰੀ 2023 ਨੂੰ ਬਣਾ ਲਿਆ ਸੀ, ਪ੍ਰੰਤੂ ਗਿੰਨੀਜ਼ ਵਰਲਡ ਰਿਕਾਰਡ ਦੀ ਰਿਕਾਰਡ ਮੈਨੇਜਮੈਂਟ ਟੀਮ ਵਲੋਂ ਪੂਰੇ ਤਕਨੀਕੀ ਮੁਲਾਂਕਣ ਤੋਂ ਬਾਅਦ 6 ਜੂਨ ਨੂੰ ਅਪਣੀ ਅਧਿਕਾਰਤ ਵੈੱਬਸਾਈਟ ਉਪਰ ਇਹ ਰਿਕਾਰਡ ਕਾਇਮ ਹੋਣ ਦਾ ਰਸਮੀਂ ਐਲਾਨ ਕਰ ਦਿਤਾ। ਰਾਧਿਕਾ ਨੇ ਯੂਨਾਈਟਿਡ ਅਰਬ ਅਮੀਰਾਤ ਦੇ ਮਿਕਾਇਲ ਫਿਰਾਜ਼ ਦੇ ਗਿੰਨੀਜ਼ ਵਰਲਡ ਰਿਕਾਰਡ ਨੂੰ ਤੋੜਿਆ ਹੈ।

ਰਾਧਿਕਾ ਸ਼ਰਮਾ ਨੇ ਇਹ ਵਿਲੱਖਣ ਗਿੰਨੀਜ਼ ਵਰਲਡ ਰਿਕਾਰਡ ਅਪਣੇ ਪਿਤਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਹੈ, ਜੋ ਪੰਜਾਬ ਸਰਕਾਰ ਦੇ ਸਿਹਤ ਤੇ ਪ੍ਰਵਾਰ ਭਲਾਈ ਵਿਭਾਗ ਵਿਚ ਤਾਇਨਾਤ ਹਨ। ਰਾਧਿਕਾ ਦੇ ਪਿਤਾ ਗੌਤਮ ਰਿਸ਼ੀ ਅਤੇ ਮਾਂ ਮਨਪ੍ਰੀਤ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਬਹੁਤ ਹੀ ਸਮਝਦਾਰ ਲੜਕੀ ਹੈ ਅਤੇ ਹਮੇਸ਼ਾ ਨਵਾਂ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਤ ਰਹਿੰਦੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement