ਮੁੱਖ ਮੰਤਰੀ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ' ਕਰਵਾਉਣ ਦਾ ਐਲਾਨ
Published : Jun 26, 2023, 5:10 pm IST
Updated : Jun 26, 2023, 5:10 pm IST
SHARE ARTICLE
photo
photo

ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ

 

ਚੰਡੀਗੜ੍ਹ -  ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਤਾਂ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਕਿਸਾਨ ਮਿਲਣੀ’ ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਕਿਸਾਨ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ।

ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement